ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ।



ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 83.30 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਜ਼ਿਆਦਾ ਨਜ਼ਰ ਨਹੀਂ ਆ ਰਿਹਾ ਹੈ।



ਸ਼ਨੀਵਾਰ ਸਵੇਰੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਜਾਰੀ ਕੀਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਛੱਤੀਸਗੜ੍ਹ 'ਚ ਪੈਟਰੋਲ ਅਤੇ ਡੀਜ਼ਲ 0.60 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।



ਇਸ ਤੋਂ ਇਲਾਵਾ ਕੇਰਲ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕੁਝ ਰਾਜਾਂ 'ਚ ਈਂਧਨ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।



ਇਸ ਦੇ ਨਾਲ ਹੀ ਅਸਾਮ, ਆਂਧਰਾ ਪ੍ਰਦੇਸ਼, ਬਿਹਾਰ ਅਤੇ ਜੰਮੂ-ਕਸ਼ਮੀਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.65 ਰੁਪਏ ਅਤੇ ਡੀਜ਼ਲ 94.25 ਰੁਪਏ ਪ੍ਰਤੀ ਲੀਟਰ