ਕੌਮਾਂਤਰੀ ਬਾਜ਼ਾਰ (international market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸਵੇਰੇ 6 ਵਜੇ ਬ੍ਰੈਂਟ ਕਰੂਡ 82.07 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ, ਕਰੂਡ 78.54 ਡਾਲਰ ਪ੍ਰਤੀ ਬੈਰਲ ਦੀ ਕੀਮਤ 'ਤੇ ਸਪਾਟ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ। ਦੇਸ਼ 'ਚ ਸਿਰਫ ਕੇਰਲ ਅਤੇ ਹਰਿਆਣਾ 'ਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ, ਜਦਕਿ ਉੱਤਰ ਪ੍ਰਦੇਸ਼ 'ਚ ਕੀਮਤਾਂ ਵਧੀਆਂ ਹਨ। ਇਸ ਤੋਂ ਇਲਾਵਾ ਹੋਰ ਸੂਬਿਆਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਆਓ ਜਾਣਦੇ ਹਾਂ ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਕੀ ਹਨ? - ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ - ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ - ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ - ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ