ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਵਧ ਰਹੀਆਂ ਹਨ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 79.97 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ।



ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.55 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਮਹਾਰਾਸ਼ਟਰ ਵਿੱਚ ਪੈਟਰੋਲ ਦੀ ਕੀਮਤ ਵਿੱਚ 65 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 63 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ 38 ਪੈਸੇ ਅਤੇ ਡੀਜ਼ਲ 36 ਪੈਸੇ ਸਸਤਾ ਹੋ ਗਿਆ ਹੈ।



ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ।



ਦੂਜੇ ਪਾਸੇ ਗੁਜਰਾਤ, ਝਾਰਖੰਡ, ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ