ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।



ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 83.17 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 86.97 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਮਹਾਰਾਸ਼ਟਰ 'ਚ ਪੈਟਰੋਲ 65 ਪੈਸੇ ਅਤੇ ਡੀਜ਼ਲ 63 ਪੈਸੇ ਮਹਿੰਗਾ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ ਪੈਟਰੋਲ 31 ਪੈਸੇ ਅਤੇ ਡੀਜ਼ਲ 28 ਪੈਸੇ ਮਹਿੰਗਾ ਹੋ ਗਿਆ ਹੈ।



ਹਿਮਾਚਲ ਪ੍ਰਦੇਸ਼ 'ਚ ਪੈਟਰੋਲ 23 ਪੈਸੇ ਅਤੇ ਡੀਜ਼ਲ 22 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ 'ਚ ਪੈਟਰੋਲ 21 ਪੈਸੇ ਅਤੇ ਡੀਜ਼ਲ 23 ਪੈਸੇ ਸਸਤਾ ਹੋ ਗਿਆ ਹੈ।



ਰਾਜਸਥਾਨ 'ਚ ਪੈਟਰੋਲ 17 ਪੈਸੇ ਅਤੇ ਡੀਜ਼ਲ 16 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ 18 ਪੈਸੇ ਅਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ 44 ਪੈਸੇ ਅਤੇ ਡੀਜ਼ਲ 41 ਪੈਸੇ ਸਸਤਾ ਹੋ ਗਿਆ ਹੈ।



ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ ਵਿੱਚ ਪੈਟਰੋਲ 94.72 ਰੁਪਏ ਅਤੇ ਡੀਜ਼ਲ 87.62 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 104.21 ਰੁਪਏ ਅਤੇ ਡੀਜ਼ਲ 92.15 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 103.94 ਰੁਪਏ ਅਤੇ ਡੀਜ਼ਲ 90.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 100.75 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ