ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਸਵੇਰੇ 6 ਵਜੇ ਬ੍ਰੈਂਟ ਕਰੂਡ 81.97 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ।



ਹਾਲਾਂਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਜ਼ਿਆਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਹਾਲਾਂਕਿ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਅਸਾਮ ਸਮੇਤ ਕੁਝ ਸੂਬਿਆਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ, ਜਦੋਂ ਕਿ ਬਿਹਾਰ, ਛੱਤੀਸਗੜ੍ਹ ਤੇ ਕਰਨਾਟਕ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ



- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ