ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।



ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 78.01 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.08 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਛੱਤੀਸਗੜ੍ਹ 'ਚ ਪੈਟਰੋਲ 50 ਪੈਸੇ ਅਤੇ ਡੀਜ਼ਲ 49 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 29 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ।



ਦੂਜੇ ਪਾਸੇ ਗੁਜਰਾਤ ਵਿੱਚ ਪੈਟਰੋਲ 49 ਪੈਸੇ ਅਤੇ ਡੀਜ਼ਲ 48 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ, ਮਹਾਰਾਸ਼ਟਰ ਅਤੇ ਰਾਜਸਥਾਨ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ



- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ



Thanks for Reading. UP NEXT

ਆਧਾਰ ਨੂੰ ਮੁਫਤ ਅਪਡੇਟ ਕਰਨ ਦੀ ਆਖਰੀ ਤਰੀਕ ਹੈ ਨੇੜੇ, ਸਿਰਫ ਇੰਨੇ ਦਿਨ ਨੇ ਬਾਕੀ

View next story