ਪੰਜਾਬ 'ਚ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਪ੍ਰੀਮੀਅਮ ਪੈਟਰੋਲ
ਈਰਾਨ ਅਤੇ ਅਮਰੀਕਾ ਵਿਚਕਾਰ ਜੰਗ ਕਾਰਨ ਜਿੱਥੇ ਦੇਸ਼ ਵਿੱਚ ਐਲਪੀਜੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ।
ਹੁਣ ਤੇਲ ਕੰਪਨੀਆਂ ਨੇ ਪ੍ਰੀਮੀਅਮ ਪੈਟਰੋਲ (Petrol Price Hike) ਦੀਆਂ ਕੀਮਤਾਂ ਵਧਾ ਦਿੱਤੀਆਂ ਹਨ।
ਤੇਲ ਕੰਪਨੀਆਂ ਵਲੋਂ ਸ਼ੁੱਕਰਵਾਰ ਨੂੰ ਸਪੀਡ ਅਤੇ ਪਾਵਰ ਵਰਗੇ ਪ੍ਰੀਮੀਅਮ ਪੈਟਰੋਲ ਦੀਆਂ ਕੀਮਤਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ।
ਪੰਜਾਬ 'ਚ ਪ੍ਰੀਮੀਅਮ ਪੈਟਰੋਲ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਇਜਾਫਾ ਕੀਤਾ ਗਿਆ ਹੈ।
ਇਹ ਵਾਧਾ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਦੇ ਮੱਦੇਨਜ਼ਰ ਕੀਤਾ ਗਿਆ ਹੈ।
ਪਹਿਲਾਂ ਪ੍ਰੀਮੀਅਮ ਪੈਟਰੋਲ ਦੀ ਕੀਮਤ 111.68 ਰੁਪਏ ਪ੍ਰਤੀ ਲੀਟਰ ਸੀ, ਜਦੋਂ ਕਿ ਹੁਣ ਵਧ ਕੇ 113.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਮੁਹਾਲੀ 'ਚ ਪਹਿਲਾਂ ਪ੍ਰੀਮੀਅਮ ਪੈਟਰੋਲ ਦੀ ਕੀਮਤ 105.12 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ ਵਧ ਕੇ 107.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਲਖਨਊ 'ਚ ਇਸਦੀ ਕੀਮਤ ਹੁਣ 103.92 ਰੁਪਏ ਪ੍ਰਤੀ ਲੀਟਰ ਅਤੇ ਪੁਣੇ 'ਚ ਪ੍ਰੀਮੀਅਮ ਪੈਟਰੋਲ 113.17 ਰੁਪਏ ਵਿੱਚ ਵਿਕ ਰਿਹਾ ਹੈ।
ਇਸ ਵਾਧੇ ਨਾਲ ਖਾਸ ਕਰਕੇ ਉਨ੍ਹਾਂ ਵਾਹਨ ਮਾਲਕਾਂ ‘ਤੇ ਅਸਰ ਪਵੇਗਾ ਜੋ ਉੱਚ ਗੁਣਵੱਤਾ ਵਾਲਾ ਪ੍ਰੀਮੀਅਮ ਪੈਟਰੋਲ ਵਰਤਦੇ ਹਨ।