ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਵਾਧਾ ਹੋ ਰਿਹਾ ਹੈ।



ਸੋਮਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 79.19 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ।



ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.47 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।



ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (Latest rates of petrol and diesel) ਜਾਰੀ ਕਰ ਦਿੱਤੀਆਂ ਹਨ।



ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।



ਮੱਧ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 40 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 38 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ।



ਮਹਾਰਾਸ਼ਟਰ ਵਿੱਚ ਵੀ ਪੈਟਰੋਲ 40 ਪੈਸੇ ਅਤੇ ਡੀਜ਼ਲ 38 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ।



ਪੱਛਮੀ ਬੰਗਾਲ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਦੇ ਨਾਲ ਹੀ ਹਰਿਆਣਾ, ਜੰਮੂ-ਕਸ਼ਮੀਰ ਅਤੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋ ਰਿਹਾ ਹੈ।



- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ



- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ