ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਗਿਰਾਵਟ ਤੋਂ ਬਾਅਦ ਅੱਜ ਫਿਰ 1 ਡਾਲਰ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦਾ ਅਸਰ ਸਰਕਾਰੀ ਤੇਲ ਕੰਪਨੀਆਂ ਵੱਲੋਂ ਸ਼ੁੱਕਰਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) 'ਤੇ ਵੀ ਦਿਖਾਈ ਦੇ ਰਿਹਾ ਹੈ। ਅੱਜ ਯੂਪੀ, ਬਿਹਾਰ ਅਤੇ ਪੰਜਾਬ ਸਮੇਤ ਦੇਸ਼ ਦੇ ਸਾਰੇ ਸੂਬਿਆਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਹਾਲਾਂਕਿ, ਅੱਜ ਵੀ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਕੀਮਤਾਂ ਸਥਿਰ ਹਨ। ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਪੰਜਾਬ ਦੇ ਅੰਮ੍ਰਿਤਸਰ 'ਚ ਪੈਟਰੋਲ 18 ਪੈਸੇ ਮਹਿੰਗਾ ਹੋ ਕੇ 98.44 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 17 ਪੈਸੇ ਵਧ ਕੇ 88.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਯੂਪੀ ਮੇਰਠ 'ਚ ਪੈਟਰੋਲ 23 ਪੈਸੇ ਮਹਿੰਗਾ ਹੋ ਕੇ 96.46 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 22 ਪੈਸੇ ਮਹਿੰਗਾ ਹੋ ਕੇ 89.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੇ ਗਯਾ ਸ਼ਹਿਰ 'ਚ ਪੈਟਰੋਲ 30 ਪੈਸੇ ਸਸਤਾ ਹੋ ਕੇ 108.31 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 27 ਪੈਸੇ ਦੀ ਗਿਰਾਵਟ ਨਾਲ 95.04 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਕ ਦਿਨ ਪਹਿਲਾਂ ਗਲੋਬਲ ਬਾਜ਼ਾਰ 'ਚ ਸਸਤਾ ਹੋਇਆ ਕੱਚਾ ਤੇਲ ਅੱਜ ਫਿਰ ਤੋਂ 1 ਡਾਲਰ ਤੋਂ ਜ਼ਿਆਦਾ ਵਧ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 1 ਡਾਲਰ ਵਧ ਕੇ 82.86 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਡਬਲਯੂ.ਟੀ.ਆਈ. ਦੀ ਦਰ ਵੀ ਅੱਜ ਵਧੀ ਹੈ ਤੇ 78.11 ਡਾਲਰ ਪ੍ਰਤੀ ਬੈਰਲ ਦੀ ਕੀਮਤ 'ਤੇ ਪਹੁੰਚ ਗਈ ਹੈ। ਅੰਮ੍ਰਿਤਸਰ ਵਿੱਚ ਪੈਟਰੋਲ 98.44 ਰੁਪਏ ਅਤੇ ਡੀਜ਼ਲ 88.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।