ਕੀ ਤੁਸੀਂ ਜਾਣਦੇ ਹੋ ਕਿ ਦੇਸ਼ 'ਚ ਸਭ ਤੋਂ ਮਹਿੰਗਾ ਪੈਟਰੋਲ ਕਿਸ ਸੂਬੇ 'ਚ ਹੈ? ਆਮਦਨ ਵਧਾਉਣ ਲਈ ਹਰ ਸੂਬਾ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਲਗਾਉਂਦੀ ਹੈ। ਕੇਂਦਰ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਵੀ ਲਗਾਉਂਦੀ ਹੈ, ਇਹ ਡਿਊਟੀ ਸਾਰੇ ਰਾਜਾਂ ਵਿੱਚ ਇੱਕੋ ਜਿਹੀ ਹੈ। ਤੇਲ ਡਿਪੂ ਤੋਂ ਪੈਟਰੋਲ ਪੰਪ ਤੱਕ ਤੇਲ ਪਹੁੰਚਾਉਣ ਦੀ ਢੋਆ-ਢੁਆਈ ਦੀ ਲਾਗਤ ਵੀ ਕੀਮਤਾਂ ਨੂੰ ਪ੍ਰਭਾਵਿਤ ਕਰਦੀ ਹੈ। ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਆਵਾਜਾਈ ਦੇ ਵੱਧ ਖਰਚੇ ਕਾਰਨ, ਤੇਲ ਦੀਆਂ ਕੀਮਤਾਂ ਵੀ ਵੱਧ ਹਨ। ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਕਰਕੇ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚ ਫਰਕ ਪੈਂਦਾ ਹੈ। ਆਮ ਤੌਰ 'ਤੇ ਕੇਰਲ, ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਵਰਗੇ ਦੱਖਣੀ ਭਾਰਤੀ ਰਾਜਾਂ ਵਿੱਚ ਬਾਲਣ ਦੀਆਂ ਕੀਮਤਾਂ ਵੱਧ ਹੁੰਦੀਆਂ ਹਨ। ਇਸ ਤੋਂ ਇਲਾਵਾ ਕੁਝ ਉੱਤਰ-ਪੂਰਬੀ ਰਾਜ ਵੀ ਤੇਲ ਦੀਆਂ ਉੱਚੀਆਂ ਕੀਮਤਾਂ ਲਈ ਜਾਣੇ ਜਾਂਦੇ ਹਨ। ਦੇਸ਼ ਵਿੱਚ ਸਭ ਤੋਂ ਵੱਧ ਪੈਟਰੋਲ ਦੀਆਂ ਕੀਮਤਾਂ ਆਂਧਰਾ ਪ੍ਰਦੇਸ਼ ਵਿੱਚ ਹਨ। ਇੱਥੇ ਪੈਟਰੋਲ ਦੀ ਕੀਮਤ 108.46 ਰੁਪਏ ਜਦਕਿ ਡੀਜ਼ਲ ਦੀ ਕੀਮਤ 96.33 ਰੁਪਏ ਹੈ।