ਮਰਹੂਮ ਪੰਜਾਬੀ ਸਿੰਗਰ ਤੇ ਰੈਪਰ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਤੇਜ਼ ਹੁੰਦੀ ਜਾ ਰਹੀ ਹੈ

ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ `ਚ 25 ਅਗਸਤ ਨੂੰ ਕੈਂਡਲ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਪੰਜਾਬੀ ਇੰਡਸਟਰੀ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ

ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸਟੋਰੀ ਸ਼ੇਅਰ ਕਰ ਇਸ ਬਾਰੇ ਜਾਣਕਾਰੀ ਦਿਤੀ ਗਈ ਹੈ

25 ਅਗਸਤ ਨੂੰ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਸ਼ਾਮੀਂ 4 ਵਜੇ ਮਾਨਸਾ ਦੀ ਅਨਾਜ ਮੰਡੀ ਵਿਖੇ ਲਕਸ਼ਮੀ ਨਾਰਾਇਣ ਮੰਦਰ ਕੋਲ ਕੈਂਡਲ ਮਾਰਚ ਕੱਢਿਆ ਜਾਵੇਗਾ

ਇਸ ਸਬੰਧੀ ਮੂਸੇਵਾਲਾ ਦੇ ਪਰਿਵਾਰ ਵੱਲੋਂ ਵੱਧ ਤੋਂ ਵੱਧ ਲੋਕਾਂ ਵੱਲੋਂ ਇਸ ਜਗ੍ਹਾ ਤੇ ਇਕੱਠ ਕਰਨ ਦੀ ਅਪੀਲ ਕੀਤੀ ਗਈ ਹੈ

ਸੋਸ਼ਲ ਮੀਡੀਆ `ਤੇ ਪੰਜਾਬੀ ਇੰਡਸਟਰੀ ਵਲੋਂ ਮੂਸੇਵਾਲਾ ਦੇ ਕਾਤਲਾਂ ਨੂੰ ਫੜਨ ਤੇ ਸਜ਼ਾ ਦੇਣ `ਚ ਹੋ ਰਹੀ ਦੇਰੀ `ਤੇ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ

ਇਸ ਸਬੰਧੀ ਅਫ਼ਸਾਨਾ ਖਾਨ, ਸੋਨਮ ਬਾਜਵਾ ਤੇ ਰੁਪਿੰਦਰ ਹਾਂਡਾ ਸਣੇ ਹੋਰ ਕਈ ਹਸਤੀਆਂ ਨੇ ਸੋਸ਼ਲ ਮੀਡੀਆ ਤੇ ਪੋਸਟਾਂ ਪਾਈਆਂ ਸੀ

ਇਹੀ ਨਹੀਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਖੁਦ ਸੋਸ਼ਲ ਮੀਡੀਆ `ਤੇ ਆ ਗਏ ਹਨ

ਪੰਜਾਬੀ ਇੰਡਸਟਰੀ ਵੱਲੋਂ ਵੀ ਇਸ ਕੈਂਡਲ ਮਾਰਚ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ

ਇਸ ਸਬੰਧੀ ਪੰਜਾਬੀ ਸਿੰਗਰ ਬਾਰਬੀ ਮਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ `ਚ ਇਸੇ ਪੋਸਟ ਨੂੰ ਸ਼ੇਅਰ ਕੀਤਾ