ਸਾਲ 2023 ਦੀ ਸਭ ਤੋਂ ਵੱਧ ਉਡੀਕੀ ਜਾਣ ਵਾਲੀ ਫਿਲਮ 'ਕੈਰੀ ਆਨ ਜੱਟਾ 3' ਆਖਰਕਾਰ ਰਿਲੀਜ਼ ਹੋ ਗਈ ਹੈ। ਫਿਲਮ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਸੀ। ਇਸ ਗੱਲ ਦਾ ਅੰਦਾਜ਼ਾ ਇੱਥੋਂ ਹੀ ਲਗਾਇਆ ਜਾ ਸਕਦਾ ਹੈ ਕਿ ਫਿਲਮ ਨੇ ਪਹਿਲੇ ਹੀ ਦਿਨ 10 ਕਰੋੜ ਦੀ ਕਮਾਈ ਕੀਤੀ ਹੈ। ਪਹਿਲੇ ਦਿਨ 10 ਕਰੋੜ ਦੀ ਕਮਾਈ ਕਰਨ ਵਾਲੀ 'ਕੈਰੀ ਆਨ ਜੱਟਾ 3' ਪਹਿਲੀ ਪੰਜਾਬੀ ਫਿਲਮ ਹੈ। ਪੰਜਾਬੀ ਸਿਨੇਮਾ ਲਈ ਇਹ ਬੜੀ ਮਾਣ ਵਾਲੀ ਗੱਲ ਹੈ। ਹਾਲਾਂਕਿ ਇਹ ਅੰਕੜੇ ਪੂਰੀ ਦੁਨੀਆ 'ਚ ਸਾਹਮਣੇ ਆਏ ਹਨ। ਪੂਰੀ ਦੁਨੀਆ 'ਚ 10 ਕਰੋੜ ਕਮਾਉਣ ਵਾਲੀ 'ਕੈਰੀ ਆਨ ਜੱਟਾ 3' ਪਹਿਲੀ ਫਿਲਮ ਹੈ। 'ਕੈਰੀ ਆਨ ਜੱਟਾ 3' ਦੀ ਪਹਿਲੇ ਦਿਨ ਦੀ ਧਮਾਕੇਦਾਰ ਪਰਫਾਰਮੈਂਸ ਤੋਂ ਬਾਅਦ ਹੁਣ ਫਿਲਮ ਤੋਂ ਉਮੀਦਾਂ ਹੋਰ ਵਧ ਗਈਆਂ ਹਨ। ਹੁਣ ਫਿਲਮ ਤੋਂ ਇਹ ਉਮੀਦ ਕੀਤੀ ਜਾ ਸਕਦੀ ਹੈ ਕਿ ਸ਼ਾਇਦ ਇਹ ਫਿਲਮ ਪੰਜਾਬੀ ਸਿਨੇਮਾ ਦੇ ਇਤਿਹਾਸ 'ਚ 100 ਕਰੋੜ ਕਮਾਈ ਕਰਨ ਵਾਲੀ ਫਿਲਮ ਬਣ ਸਕਦੀ ਹੈ। ਸੋਨਮ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਸਪੈਸ਼ਲ ਪੋਸਟ ਸ਼ੇਅਰ ਕਰਕੇ ਫਿਲਮ ਦੇ ਪਹਿਲੇ ਦਿਨ ਦੇ ਕਲੈਕਸ਼ਨ ਦਾ ਅੰਕੜਾ ਸ਼ੇਅਰ ਕੀਤ ਹੈ। ਅਦਾਕਾਰਾ ਨੇ ਫੈਨਜ਼ ਨੂੰ ਫਿਲਮ ਨੂੰ ਅਥਾਹ ਪਿਆਰ ਦੇਣ ਲਈ ਧੰਨਵਾਦ ਵੀ ਕੀਤਾ ਹੈ। ਪਹਿਲੇ ਦਿਨ ਦੀ ਕਮਾਈ ਨੂੰ ਦੇਖ ਕੇ ਤਾਂ ਇਹੀ ਲੱਗ ਰਿਹਾ ਹੈ। ਕਿਉਂਕਿ ਲੋਕਾਂ 'ਚ ਇਸ ਫਿਲਮ ਦਾ ਜ਼ਬਰਦਸਤ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਦੂਜਾ ਇਸ ਫਿਲਮ ਲਈ ਪੂਰੇ ਦੇਸ਼ ਭਰ ਵਿੱਚ ਐਕਸਾਈਟਮੈਂਟ ਹੈ, ਕਿਉਂਕਿ ਫਿਲਮ ਦੀ ਪ੍ਰਮੋਸ਼ਨ ਇਸ ਵਾਰ ਗਿੱਪੀ ਗਰੇਵਾਲ ਨੇ ਪੂਰੇ ਦਿਮਾਗ਼ ਲਗਾ ਕੇ ਕੀਤੀ ਹੈ। ਉਨ੍ਹਾਂ ਨੇ ਸ਼ਾਨਦਾਰ ਰਣਨੀਤੀ ਖੇਡੀ ਅਤੇ ਫਿਲਮ ਦਾ ਟਰੇਲਰ ਆਮਿਰ ਖਾਨ ਤੋਂ ਲੌਂਚ ਕਰਵਾਇਆ। ਇਸ ਨਾਲ ਵੀ ਫਿਲਮ ਨੂੰ ਕਾਫੀ ਜ਼ਿਆਦਾ ਫਾਇਦਾ ਹੋਇਆ ਸੀ।