ਕਾਜੂ 'ਚ ਮੈਗਨੀਸ਼ੀਅਮ, ਕਾਪਰ, ਆਇਰਨ, ਪੋਟਾਸ਼ੀਅਮ, ਜਿੰਕ ਵਰਗੇ ਜਰੂਰੀ ਤੱਤ ਹੁੰਦੇ ਹਨ।



ਸਰੀਰ 'ਚ ਕਮਜ਼ੋਰੀ ਮਹਿਸੂਸ ਹੋ ਰਹੀ ਹੈ ਤਾਂ ਰੋਜ਼ਾਨਾ ਕਾਜੂ ਦੇ ਨਾਲ ਕਿਸ਼ਮਿਸ਼ ਖਾਣ ਨਾਲ ਕਮਜ਼ੋਰੀ ਦੂਰ ਹੁੰਦੀ ਹੈ।



:ਕਾਜੂ 'ਚ ਮੋਨੋ ਸੈਚੁਰੇਟਡ ਫੈਟ ਹੁੰਦਾ ਹੈ। ਇਹ ਦਿਲ ਨਾਲ ਸੰਬੰਧਿਤ ਬੀਮਾਰੀਆਂ ਦੀ ਰੋਕਥਾਮ ਕਰਨ 'ਚ ਫਾਇਦੇਮੰਦ ਹੈ।



ਬੱਚਿਆਂ ਦੇ ਪੇਟ 'ਚ ਕੀੜੇ ਹੋਣ ਤਾਂ ਰੋਜ਼ਾਨਾ ਦੁੱਧ ਦੇ ਨਾਲ ਕਾਜੂ ਖਾਣ ਨਾਲ ਪੇਟ ਦੇ ਕੀੜੇ ਨਿਕਲ ਜਾਂਦੇ ਹਨ।



ਕਾਜੂ 'ਚ ਆਇਰਨ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨਾਲ ਸਰੀਰ 'ਚ ਆਇਰਨ ਦੀ ਕਮੀ ਦੂਰ ਹੋ ਜਾਂਦੀ ਹੈ। ਜੋ ਖੂਨ ਵਧਾਉਣ 'ਚ ਮਦਦਗਾਰ ਹੈ।



ਕਾਜੂ ਦਾ ਜ਼ਰੂਰਤ ਤੋਂ ਜ਼ਿਆਦਾ ਸੇਵਨ ਕਰਨ ਨਾਲ ਪੇਟ ਖਰਾਬ ਵੀ ਹੋ ਸਕਦਾ ਹੈ। ਦਸਤ ਦੇ ਰੋਗੀ ਨੂੰ ਕਾਜੂ ਨਹੀਂ ਖਾਣੇ ਚਾਹੀਦੇ।



ਸਰੀਰ 'ਚ ਕਿਸੇ ਤੱਤ ਦੇ ਵੱਧਣ ਨਾਲ ਵੀ ਸਿਹਤ ਸੰਬੰਧੀ ਬਹੁਤ ਸਾਰੀਆ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।



ਕਾਜੂ ਦੀ ਤਾਸੀਰ ਗਰਮ ਹੁੰਦੀ ਹੈ। ਗਰਮੀਆਂ ਦੇ ਮੌਸਮ 'ਚ ਕਾਜੂ ਨਾ ਖਾਓ। ਕਈ ਵਾਰ ਜ਼ਿਆਦਾ ਕਾਜੂ ਖਾਣ ਨਾਲ ਨੱਕ ਚੋਂ ਖੂਨ ਵੀ ਨਿਕਲਣ ਲੱਗਦਾ ਹੈ।