ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀ ਨਵੀਂ ਫਿਲਮ 'ਸ਼ਾਇਰ' 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ।



ਇਸ ਫਿਲਮ 'ਚ ਨੀਰੂ ਦੀ ਜੋੜੀ ਇੱਕ ਵਾਰ ਫਿਰ ਤੋਂ ਸਤਿੰਦਰ ਸਰਤਾਜ ਨਾਲ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਫਿਲਮ ਦਾ ਪੋਸਟਰ ਵੀ ਰਿਲੀਜ਼ ਹੋਇਆ ਸੀ।



ਹੁਣ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨੇ ਫਿਲਮ ਦੇ ਪਹਿਲੇ ਗਾਣੇ 'ਮਹਿਬੂਬ ਜੀ' ਦਾ ਐਲਾਨ ਵੀ ਕਰ ਦਿੱਤਾ ਹੈ।



ਇਸ ਗਾਣੇ ਨੂੰ ਵੈਲੇਨਟਾਈਨ ਵੀਕ ਦੇ ਮੌਕੇ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ।



ਇਹ ਗਾਣਾ 12 ਫਰਵਰੀ ਯਾਨਿ ਕੱਲ੍ਹ ਨੂੰ ਰਿਲੀਜ਼ ਹੋ ਜਾਵੇਗਾ। ਗਾਣੇ ਦਾ ਪੋਸਟਰ ਵੀ ਸਾਹਮਣੇ ਆਇਆ ਹੈ,



ਜਿਸ ਵਿੱਚ ਨੀਰੂ ਤੇ ਸਰਤਾਜ ਦੋਵਾਂ ਨੂੰ ਰੋਮਾਂਟਿਕ ਅੰਦਾਜ਼ 'ਚ ਦੇਖਿਆ ਜਾ ਸਕਦਾ ਹੈ।



ਨੀਰੂ ਨੇ ਆਫ ਵਾਈਟ ਰੰਗ ਦਾ ਸ਼ਰਾਰਾ ਸੂਟ ਪਹਿਿਨਿਆ ਹੋਇਆ ਹੈ, ਜਦਕਿ ਸਰਤਾਜ ਚਿੱਟੇ ਪਜਾਮੇ ਕੁੜਤੇ 'ਚ ਨਜ਼ਰ ਆ ਰਹੇ ਹਨ।



ਦੋਵਾਂ ਦਾ ਪਿਆਰ ਭਰਿਆ ਅੰਦਾਜ਼ ਦਰਸ਼ਕਾਂ ਦੇ ਦਿਲਾਂ ਨੂੰ ਖੂਬ ਭਾਅ ਰਿਹਾ ਹੈ।



ਕਾਬਿਲੇਗ਼ੌਰ ਹੈ ਕਿ 'ਸ਼ਾਇਰ' ਫਿਲਮ 19 ਅਪ੍ਰੈਲ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।



ਇਸ ਫਿਲਮ 'ਚ ਨੀਰੂ ਤੇ ਸਰਤਾਜ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਦੋਵਾਂ ਦੀ ਜੋੜੀ 'ਕਲੀ ਜੋਟਾ' ਫਿਲਮ 'ਚ ਨਜ਼ਰ ਆਈ ਸੀ।