ਮਾਨਸੂਨ ਐਕਟਿਵ ਹੋਣ ਕਰਕੇ ਚੰਡੀਗੜ੍ਹ ਵਿੱਚ 2 ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਜਿਸ ਕਾਰਨ ਮੌਸਮ ਵਿੱਚ ਬਦਲਾਅ ਆਇਆ ਹੈ।

Published by: ਏਬੀਪੀ ਸਾਂਝਾ

ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਡਿਗਰੀ ਦਰਜ ਕੀਤਾ ਗਿਆ।

Published by: ਏਬੀਪੀ ਸਾਂਝਾ

ਜਿਸ ਕਾਰਨ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ।

Published by: ਏਬੀਪੀ ਸਾਂਝਾ

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ ਅੱਜ ਅਤੇ ਸ਼ੁੱਕਰਵਾਰ ਨੂੰ ਵੀ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਮੀਂਹ ਵੀ ਪੈ ਸਕਦਾ ਹੈ।

Published by: ਏਬੀਪੀ ਸਾਂਝਾ

ਹਾਲਾਂਕਿ ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਅਤੇ ਇਸ ਦੇ ਨੇੜਲੇ ਇਲਾਕਿਆਂ ਚ ਮੀਂਹ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

Published by: ਏਬੀਪੀ ਸਾਂਝਾ

ਮੋਹਾਲੀ ਅਤੇ ਪੰਚਕੂਲਾ ਵਿੱਚ ਵੀ ਅਜਿਹੀ ਹੀ ਸਥਿਤੀ ਬਣੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਭਲਕੇ ਤੋਂ ਮੌਸਮ ‘ਚ ਬਦਲਾਅ ਹੋਵੇਗਾ।

Published by: ਏਬੀਪੀ ਸਾਂਝਾ

ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

Published by: ਏਬੀਪੀ ਸਾਂਝਾ

ਬੇਸ਼ੱਕ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ। ਪਰ ਹੁਣ ਤੱਕ ਇਲਾਕੇ ਵਿੱਚ ਔਸਤ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ।

Published by: ਏਬੀਪੀ ਸਾਂਝਾ

ਜੇਕਰ ਅੰਕੜਿਆਂ ਦੀ ਗੱਲ ਕਰੀਏ ਤਾਂ ਚੰਡੀਗੜ੍ਹ ‘ਚ ਜੂਨ ਮਹੀਨੇ ਤੋਂ ਹੁਣ ਤੱਕ ਔਸਤਨ 607.1 ਮਿਲੀਮੀਟਰ ਮੀਂਹ ਪਿਆ ਹੈ, ਜੋ ਇਸ ਸੀਜ਼ਨ ਦੀ ਬਾਰਿਸ਼ ਨਾਲੋਂ 13.5 ਫੀਸਦੀ ਘੱਟ ਹੈ।

Published by: ਏਬੀਪੀ ਸਾਂਝਾ

ਮੋਹਾਲੀ ਵਿੱਚ ਵੀ ਹੁਣ ਤੱਕ 215.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ 57% ਘੱਟ ਹੈ।

Published by: ਏਬੀਪੀ ਸਾਂਝਾ