Chandigarh News: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਵਿੱਚ ਬਹੁਤ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਹੇ ਹਨ। ਇਸ ਦੌਰਾਨ, ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਦੁਬਾਰਾ ਵਾਰਮ ਨਾਈਟ ਅਲਰਟ ਜਾਰੀ ਕੀਤਾ ਹੈ।



ਵਿਭਾਗ ਦੇ ਅਨੁਸਾਰ, ਇਨ੍ਹਾਂ ਦਿਨਾਂ ਦੌਰਾਨ ਰਾਤ ਦਾ ਤਾਪਮਾਨ ਨਹੀਂ ਡਿੱਗੇਗਾ, ਜਿਸਦਾ ਅਰਥ ਹੈ ਕਿ ਲੋਕਾਂ ਨੂੰ ਰਾਤ ਨੂੰ ਵੀ ਭਾਰੀ ਗਰਮੀ ਦਾ ਸਾਹਮਣਾ ਕਰਨਾ ਪਵੇਗਾ।



ਜਾਰੀ ਕੀਤੀ ਗਈ ਚੇਤਾਵਨੀ ਅਨੁਸਾਰ, ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਗਰਮੀ ਦੀ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।



ਇਸ ਤੋਂ ਇਲਾਵਾ, ਕਈ ਜ਼ਿਲ੍ਹਿਆਂ ਵਿੱਚ ਵਾਰਮ ਨਾਈਟ ਅਲਰਟ ਜਾਰੀ ਕੀਤਾ ਗਿਆ ਹੈ।



ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਵਾਰਮ ਨਾਈਟ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।



ਇਸੇ ਤਰ੍ਹਾਂ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਮਲੇਰਕੋਟਲਾ ਵਿੱਚ ਵਾਰਮ ਨਾਈਟ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।



ਕੱਲ੍ਹ ਯਾਨੀ 23 ਮਈ ਨੂੰ ਵੀ ਉਪਰੋਕਤ ਸਾਰੇ ਜ਼ਿਲ੍ਹਿਆਂ ਵਿੱਚ Warm Nigh ਦਾ ਅਲਰਟ ਹੈ।