ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਨਵਾਂ ਉਪਰਾਲਾ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ‘ਸੀਐਮ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ।
ABP Sanjha

ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਨਵਾਂ ਉਪਰਾਲਾ ਕਰ ਰਹੇ ਹਨ। ਇਸ ਲਈ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ‘ਸੀਐਮ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ।

ਅੱਜ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਸੀ.ਐੱਮ. ਦੀ ਯੋਗਸ਼ਾਲਾ ਦੇ ਦੂਜੇ ਫੇਜ ਦੀ ਸ਼ੁਰੂਆਤ ਕੀਤੀ ਗਈ।
ABP Sanjha

ਅੱਜ ਪੀ.ਏ.ਪੀ. ਗਰਾਊਂਡ ਜਲੰਧਰ ਵਿਖੇ ਸੀ.ਐੱਮ. ਦੀ ਯੋਗਸ਼ਾਲਾ ਦੇ ਦੂਜੇ ਫੇਜ ਦੀ ਸ਼ੁਰੂਆਤ ਕੀਤੀ ਗਈ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਖੁਦ ਵੀ ਯੋਗਾ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਯੋਗ ਤੇ ਸਿਹਤਮੰਦ ਰਹਿਣਾ ਦਾ ਮਹੱਤਵ ਦੱਸਿਆ।
ABP Sanjha

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਖੁਦ ਵੀ ਯੋਗਾ ਕੀਤਾ। ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਯੋਗ ਤੇ ਸਿਹਤਮੰਦ ਰਹਿਣਾ ਦਾ ਮਹੱਤਵ ਦੱਸਿਆ।

CM ਭਗਵੰਤ ਮਾਨ ਦੇ ਨਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਯੋਗਾ ਕਰਦੇ ਹੋਏ ਨਜ਼ਰ ਆਏ।
ABP Sanjha

CM ਭਗਵੰਤ ਮਾਨ ਦੇ ਨਾਲ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੀ ਯੋਗਾ ਕਰਦੇ ਹੋਏ ਨਜ਼ਰ ਆਏ।

ABP Sanjha

ਪੁਲਿਸ ਵੱਲੋਂ ਸੁਰੱਖਿਆ ਦੇ ਇਸ ਦੌਰਾਨ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਜਲੰਧਰ ਤੋਂ ਇਲਾਵਾ ਬਠਿੰਡਾ,ਮੋਹਾਲੀ, ਸੰਗਰੂਰ ਅਤੇ ਹੁਸ਼ਿਆਰਪੁਰ ਵਿੱਚ ਵੀ ਯੋਗਸ਼ਾਲਾ ਲਗਾਈ ਗਈ।

ABP Sanjha

ਭਗਵੰਤ ਮਾਨ ਨੇ ਇਸ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਯੋਗ ਸਿਹਤ ਲਈ ਬਹੁਤ ਜਰੂਰੀ ਹੈ। ਇਸ ਲਈ ਸਾਰਿਆਂ ਨੂੰ ਯੋਗ ਕਰਨਾ ਚਾਹੀਦਾ ਹੈ।

ABP Sanjha

ਇਸ ਦੌਰਾਨ ਸੀਐੱਮ ਨੇ ਲੌਂਗ ਵਿਲੌਂਗ ਦਾ ਵੀ ਮਹੱਤਵ ਦੱਸਿਆ। ਸੀਐੱਮ ਨੇ ਕਿਹਾ ਕਿ ਆ-ਦਮੀ। ਮਾਨ ਨੇ ਕਿਹਾ ਕਿ ਜੇਕਰ ਦਮ (ਸਾਹ) ਨਹੀਂ ਆਇਆ ਤਾਂ ਤੇ ਇਨਸਾਨ ਮੁਰਦਾ ਹੋ ਜਾਂਦਾ ਹੈ। ਇਸ ਲਈ ਇਨ੍ਹਾਂ ਕੀਮਤੀ ਸਾਹਾਂ ਨਾਲ ਯੋਗ ਕਰਕੇ ਆਪਣੇ ਜੀਵਨ ਨੂੰ ਸਫਲ ਬਣਾਓ।

ABP Sanjha

ਉਨ੍ਹਾਂ ਨੇ ਆਪਣੇ ਸੰਬੋਧਨ 'ਚ ਦੱਸਿਆ- ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਯੋਗਾ ਦੀ ਕਲਾਸ਼ ਸ਼ੁਰੂ ਕੀਤੀ ਸੀ ਪਰ ਉਥੋਂ ਦੇ ਐਲਜੀ ਨੇ ਇਹ ਕਲਾਸਾਂ ਬੰਦ ਕਰਵਾ ਦਿੱਤੀਆਂ ਪਰ ਪੰਜਾਬ ਵਿੱਚ ਜਿਹੜੀ ਯੋਗਸ਼ਾਲਾ ਸ਼ੁਰੂ ਕੀਤੀ ਗਈ ਹੈ ਉਹ ਲਗਾਤਾਰ ਜਾਰੀ ਰਹੇਗੀ।

ABP Sanjha

CM ਨੇ ਇੱਕ ਹੋਰ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਮੁਹੱਲੇ ਦੇ 25 ਲੋਕ ਯੋਗ ਕਰਨਾ ਚਾਹੁੰਦੇ ਹਨ ਤਾਂ ਉਹ ਦਿੱਤੇ ਗਏ ਨੰਬਰ ਤੇ ਫੋਨ ਕਰਨ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਯੋਗਾ ਦੀ ਮੁਫਤ ਟ੍ਰੇਨਿੰਗ ਦਾ ਪ੍ਰਬੰਧ ਕੀਤਾ ਜਾਵੇਗਾ।