ਨਾਰੀਅਲ ਪਾਣੀ ਸਿਹਤ ਲਈ ਕਾਫੀ ਫਾਇਦੇਮੰਦ ਹੁੰਦਾ ਹੈ।



ਇਸ 'ਚ ਪਾਏ ਜਾਣ ਵਾਲੇ ਪੋਸ਼ਕ ਤੱਤ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਕਰਦੇ ਹਨ ਤੇ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ।



ਅੱਜ ਕੱਲ ਬਹੁਤ ਹੀ ਜ਼ਿਆਦਾ ਗਰਮੀ ਪੈ ਰਹੀ ਹੈ, ਜਿਸ ਕਰਕੇ ਸਰੀਰ ਨੂੰ ਹਾਈਡ੍ਰੇਟ ਰੱਖਣ ਲਈ ਨਾਰੀਅਲ ਪਾਣੀ ਦੀ ਜ਼ਰੂਰ ਵਰਤੋਂ ਕਰਨੀ ਚਾਹੀਦੀ ਹੈ।



ਨਾਰੀਅਲ ਪਾਣੀ 'ਚ ਬਹੁਤ ਘੱਟ ਕੈਲੋਰੀ ਹੁੰਦੀ ਹੈ।



ਇਸ ਦੇ ਨਾਲ ਹੀ ਇਸ 'ਚ ਐਨਜ਼ਾਈਮ, ਵਿਟਾਮਿਨ-ਸੀ, ਅਮੀਨੋ-ਐਸਿਡ, ਐਂਟੀ-ਆਕਸੀਡੈਂਟ ਤੇ ਹੋਰ ਕਈ ਮਹੱਤਵਪੂਰਨ ਗੁਣ ਪਾਏ ਜਾਂਦੇ ਹਨ। ਇਹ ਕਾਫੀ ਟੇਸਟੀ ਹੁੰਦਾ ਹੈ।



ਇਸ ਦੇ ਲਗਾਤਾਰ ਸੇਵਨ ਨਾਲ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲਦੇ ਹਨ।



ਇਹ ਭਾਰ ਘਟਾਉਣ ਲਈ ਇਕ ਸੁਪਰ ਡਰਿੰਕ ਮੰਨਿਆ ਜਾਂਦਾ ਹੈ। ਇਸ ਨੂੰ ਪੀਣ ਨਾਲ ਪੇਟ ਲੰਬੇ ਸਮੇਂ ਤਕ ਭਰਿਆ ਮਹਿਸੂਸ ਹੁੰਦਾ ਹੈ।



ਨਾਰੀਅਲ ਪਾਣੀ ਮਾੜੇ ਕੋਲੈਸਟ੍ਰੋਲ ਨੂੰ ਘਟਾਉਂਦਾ ਹੈ ਤੇ ਚੰਗੇ ਕੋਲੈਸਟ੍ਰੋਲ ਦਾ ਪੱਧਰ ਵਧਾਉਣ 'ਚ ਮਦਦ ਕਰਦਾ ਹੈ।



ਨਾਰੀਅਲ ਡਰਿੰਕ 'ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ, ਜੋ ਲਿਵਰ ਨੂੰ ਸਿਹਤਮੰਦ ਰੱਖਦੇ ਹਨ। ਜੋ ਕਿ ਲਿਵਰ 'ਚੋਂ ਜ਼ਹਿਰੀਲੇ ਪਦਾਰਥਾਂ ਨੂੰ ਕੱਢਣ 'ਚ ਮਦਦ ਕਰਦਾ ਹੈ।



ਇਹ ਆਇਰਨ ਤੇ ਵਿਟਾਮਿਨ-ਕੇ ਨਾਲ ਭਰਪੂਰ ਹੁੰਦਾ ਹੈ। ਇਸ 'ਚ ਮੌਜੂਦ ਪੋਸ਼ਕ ਤੱਤ ਵਾਲਾਂ ਨੂੰ ਸਿਹਤਮੰਦ ਬਣਾਉਂਦੇ ਹਨ।