ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਜ਼ੋਰ ਫੜ੍ਹ ਲਵੇਗੀ ਕਿਉਂਕਿ ਮੌਸਮ 'ਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ।



ਦੱਸ ਦਈਏ ਮੌਸਮ ਵਿਭਾਗ ਵੱਲੋਂ ਆਉਣ ਵਾਲੇਂ ਦਿਨਾਂ ਨੂੰ ਲੈ ਕੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।



ਜੇ ਮੀਂਹ ਪਿਆ ਤਾਂ ਉਸ ਤੋਂ ਬਾਅਦ ਠੰਡ ਵੱਧ ਜਾਵੇਗੀ।



ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ 15-16 ਅਕਤੂਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।



ਮੌਸਮ ਵਿਭਾਗ ਨੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚਿਤਾਵਨੀ ਦਿੰਦਿਆਂ ਔਰੇਜ਼ ਅਲਰਟ ਜਾਰੀ ਕੀਤਾ ਹੈ।



IMD ਨੇ ਕਿਹਾ ਕਿ ਅਜਿਹਾ ਪੱਛਮੀ ਗੜਬੜ ਕਾਰਨ ਹੋ ਰਿਹਾ ਹੈ ਤੇ 15-16 ਅਕਤੂਬਰ ਨੂੰ ਕੁੱਝ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।



ਸੋਮਵਾਰ ਨੂੰ ਪੰਜਾਬ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।



17 ਅਕਤੂਬਰ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ।



ਦੱਸਣਯੋਗ ਹੈ ਕਿ ਪੰਜਾਬ 'ਚ ਸਵੇਰ ਅਤੇ ਸ਼ਾਮ ਦੇ ਸਮੇਂ ਹਲਕੀ ਠੰਡ ਨੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗਣ ਲੱਗਾ ਹੈ।



ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ, ਗੁਰਦਾਸਪੁਰ ਅਤੇ ਨਵਾਂਸ਼ਹਿਰ 'ਚ ਰਾਤ ਦਾ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।