ਕੱਚਾ ਪਿਆਜ਼ ਸਿਹਤ ਲਈ ਬਹੁਤ ਲਾਭਕਾਰੀ ਹੁੰਦਾ ਹੈ। ਇਸ 'ਚ ਵਿਟਾਮਿਨ ਸੀ, ਐਂਟੀਆਕਸੀਡੈਂਟ ਅਤੇ ਫਲੇਵੋਨੋਇਡਸ ਵਰਗੇ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਪਾਏ ਜਾਂਦੇ ਹਨ, ਜੋ ਕਿ ਸਿਹਤ ਦੇ ਲਈ ਫਾਇਦੇਮੰਦ ਹੁੰਦੇ ਹਨ। ਪਿਆਜ਼ ਵਿੱਚ ਸੋਡੀਅਮ, ਫੋਲੇਟ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਈ, ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਵਰਗੇ ਕਈ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜਿਸ ਕਰਕੇ ਪਿਆਜ਼ ਨੂੰ ਸੁਪਰਫੂਡ ਵੀ ਕਿਹਾ ਜਾਂਦਾ ਹੈ। ਬਾਇਓਮੋਲੀਕਿਊਲਰ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਅਧਿਐਨ ਦੇ ਅਨੁਸਾਰ, ਪਿਆਜ਼ ਵਿੱਚ ਮੌਜੂਦ ਮਿਸ਼ਰਣ ਜਿਨਸੀ ਸਿਹਤ ਵਿੱਚ ਸੁਧਾਰ ਕਰਦੇ ਹਨ। ਇਸ ਅਧਿਐਨ ਵਿੱਚ ਇਹ ਵੀ ਪਾਇਆ ਗਿਆ ਕਿ ਪਿਆਜ਼ ਦਾ ਸੇਵਨ ਕਰਨ ਨਾਲ ਪੁਰਸ਼ਾਂ ਵਿੱਚ ਟੈਸਟੋਸਟ੍ਰੋਨ ਹਾਰਮੋਨ ਦਾ ਪੱਧਰ ਵੱਧਦਾ ਹੈ, ਜਿਸ ਨਾਲ ਜਿਨਸੀ ਪ੍ਰਦਰਸ਼ਨ ਵਿੱਚ ਸੁਧਾਰ ਹੁੰਦਾ ਹੈ। ਇਸ ਲਈ ਪਿਆਜ਼ ਦਾ ਸੇਵਨ ਕੀਤਾ ਜਾ ਸਕਦਾ ਹੈ। ਜਿਨਸੀ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਲਾਭਦਾਇਕ ਹੈ। ਇਸ ਤੋਂ ਇਲਾਵਾ ਕੱਚਾ ਪਿਆਜ਼ ਦੇ ਸੇਵਨ ਨਾਲ ਸਰੀਰ ਨੂੰ ਕਈ ਹੋਰ ਫਾਇਦੇ ਵੀ ਮਿਲਦੇ ਹਨ। ਕੱਚਾ ਪਿਆਜ਼ ਮੁਹਾਂਸੇ ਅਤੇ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਵੀ ਮਦਦਗਾਰ ਹੁੰਦਾ ਹੈ। ਇਸ 'ਚ ਸਲਫਰ ਕੰਪਾਊਂਡ ਪਾਇਆ ਜਾਂਦਾ ਹੈ ਜੋ ਕਿ ਮੁਹਾਂਸਿਆਂ ਨੂੰ ਸੁਕਾਉਣ 'ਚ ਮਦਦ ਕਰਦਾ ਹੈ। ਇਹ ਚਮੜੀ ਨੂੰ ਸਾਫ਼ ਅਤੇ ਨਰਮ ਰੱਖਦਾ ਹੈ। ਪਿਆਜ਼ ਦਾ ਸੇਵਨ ਹਾਰਟ ਅਟੈਕ ਅਤੇ ਸਟ੍ਰੋਕ ਦੇ ਜੋਖਮ ਨੂੰ ਘਟਾਉਂਦਾ ਹੈ। ਪਿਆਜ਼ ਖਾਣਾ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।