Parmish Verma Wedding Anniversary: ਪੰਜਾਬੀ ਗਾਇਕ, ਨਿਰਦੇਸ਼ਕ ਅਤੇ ਅਦਾਕਾਰ ਪਰਮੀਸ਼ ਵਰਮਾ ਅੱਜ ਆਪਣੇ ਵਿਆਹ ਦੀ ਦੂਜੀ ਵਰ੍ਹੇਗੰਢ ਮਨਾ ਰਹੇ ਹਨ। ਇਸ ਖਾਸ ਮੌਕੇ ਪੰਜਾਬੀ ਕਲਾਕਾਰ ਵੱਲ਼ੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਖਾਸ ਵੀਡੀਓ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਵੱਲੋਂ ਰੋਮਾਂਟਿਕ ਤਰੀਕੇ ਨਾਲ ਪਤਨੀ ਗੀਤ ਗਰੇਵਾਲ ਨੂੰ ਵਿਆਹ ਦੀ ਵਧਾਈ ਦਿੱਤੀ ਗਈ ਹੈ। ਇਸ ਵੀਡੀਓ ਵਿੱਚ ਪਰਮੀਸ਼ ਅਤੇ ਗੀਤ ਦੇ ਖਾਸ ਪਲਾਂ ਦੀ ਝਲਕ ਵੇਖਣ ਨੂੰ ਮਿਲ ਰਹੀ ਹੈ। ਦੋਵਾਂ ਦਾ ਇਹ ਰੋਮਾਂਟਿਕ ਅੰਦਾਜ਼ ਹਰ ਕਿਸੇ ਨੂੰ ਦੀਵਾਨਾ ਬਣਾ ਰਿਹਾ ਹੈ, ਤੁਸੀ ਵੀ ਵੇਖੋ ਕਲਾਕਾਰ ਦਾ ਇਹ ਪਿਆਰ ਭਰਿਆ ਵੀਡੀਓ.... ਪਰਮੀਸ਼ ਵਰਮਾ ਨੇ ਇਹ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਹੈ ਜਿਸ ਨੂੰ ਸ਼ੇਅਰ ਕਰ ਉ੍ਨ੍ਹਾਂ ਕੈਪਸ਼ਨ ਵਿੱਚ ਲਿਖਿਆ, ਹੈਪੀ ਐਨਿਵਰਸਰੀ ਬਿਊਟੀਫੁੱਲ, ਮਾਈ ਫਿਰਦੋਸ... ਪੰਜਾਬੀ ਗਾਇਕ ਦੀ ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰੇ ਵੀ ਕਮੈਂਟ ਕਰ ਵਧਾਈ ਦੇ ਰਹੇ ਹਨ। ਤਇਸ ਵੀਡੀਓ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁੱਟਾ ਰਹੇ ਹਨ। ਦੱਸ ਦਈਏ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ ਸਾਲ 2021 ਵਿੱਚ ਕੈਨੇਡਾ 'ਚ ਬਹੁਤ ਹੀ ਧੂਮਧਾਮ ਨਾਲ ਹੋਇਆ ਸੀ। ਉਨ੍ਹਾਂ ਦੇ ਵਿਆਹ ਕੁਝ ਖ਼ਾਸ ਦੋਸਤ ਤੇ ਕਰੀਬੀ ਰਿਸ਼ਤੇਦਾਰ ਹੀ ਪਹੁੰਚੇ ਸਨ, ਜਿਨ੍ਹਾਂ 'ਚ ਰੌਸ਼ਨ ਪ੍ਰਿੰਸ, ਪ੍ਰਭ ਗਿੱਲ, ਅਖਿਲ ਅਤੇ ਸ਼ੈਰੀ ਮਾਨ ਸਣੇ ਕਈ ਪੰਜਾਬੀ ਕਲਾਕਾਰ ਨਜ਼ਰ ਆਏ ਸਨ। ਗੀਤ ਗਰੇਵਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਲਿਬਰਲ ਪਾਰਟੀ ਨਾਲ ਜੁੜੀ ਹੋਈ ਹੈ। ਦੱਸ ਦੇਈਏ ਕਿ ਪੰਜਾਬੀ ਕਲਾਕਾਰ ਪਰਮੀਸ਼ ਅਤੇ ਗੀਤ ਦੀ ਇੱਕ ਬੱਚੀ ਸਦਾ ਹੈ। ਜਿਸ ਨਾਲ ਅਕਸਰ ਕਲਾਕਾਰ ਆਪਣੀਆਂ ਵੀਡੀਓ ਸ਼ੇਅਰ ਕਰਦਾ ਰਹਿੰਦਾ ਹੈ। ਵਰਕ ਫਰੰਟ ਦੀ ਗੱਲ ਕਰਿਏ ਤਾਂ ਪਰਮੀਸ਼ ਵਰਮਾ ਜਲਦ ਹੀ ਭਗਵਾਨ ਹਨੂੰਮਾਨ ਉੱਪਰ ਆਪਣਾ ਟ੍ਰੈਕ ਰਿਲੀਜ਼ ਕਰਨ ਜਾ ਰਹੇ ਹਨ। ਇਹ 20 ਅਕਤੂਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਇਸਦਾ ਟੀਜ਼ਰ ਪਹਿਲਾਂ ਹੀ ਆਊਟ ਹੋ ਚੁੱਕਿਆ ਹੈ।