5 ਜਨਵਰੀ 1971 ਨੂੰ ਖੇਡੇ ਗਏ ਪਹਿਲੇ ਵਨਡੇ ਮੈਚ ਤੋਂ ਲੈ ਕੇ ਹੁਣ ਤੱਕ ਇਨ੍ਹਾਂ 52 ਸਾਲਾਂ 'ਚ ਕੁੱਲ 4499 ਵਨਡੇ ਮੈਚ ਖੇਡੇ ਗਏ ਹਨ। ਵਨਡੇ ਕ੍ਰਿਕਟ 'ਚ ਆਸਟ੍ਰੇਲੀਆ ਸਭ ਤੋਂ ਸਫਲ ਟੀਮ ਰਹੀ ਹੈ। ਟੀਮ ਇੰਡੀਆ ਨੇ ਕੁੱਲ 1020 ਵਨਡੇ ਖੇਡੇ, ਜਿਸ ਵਿੱਚ ਉਸ ਨੇ 532 ਮੈਚ ਜਿੱਤੇ ਅਤੇ 436 ਮੈਚ ਹਾਰੇ। ਸਚਿਨ ਤੇਂਦੁਲਕਰ ਵਨਡੇ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਹਨ। ਵਨਡੇ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਦਾ ਰਿਕਾਰਡ ਵੀ ਸਚਿਨ ਤੇਂਦੁਲਕਰ ਦੇ ਨਾਂ ਹੈ। ਪਾਕਿਸਤਾਨੀ ਆਲਰਾਊਂਡਰ ਸ਼ਾਹਿਦ ਅਫਰੀਦੀ ਨੇ ਵਨਡੇ ਕ੍ਰਿਕਟ 'ਚ ਸਭ ਤੋਂ ਜ਼ਿਆਦਾ ਛੱਕੇ ਲਗਾਏ ਹਨ। ਸ਼੍ਰੀਲੰਕਾ ਦੇ ਸਪਿਨਰ ਮੁਥੱਈਆ ਮੁਰਲੀਧਰਨ ਵਨਡੇ 'ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਹਨ। । ਸ਼੍ਰੀਲੰਕਾ ਦੇ ਤੇਜ਼ ਗੇਂਦਬਾਜ਼ ਚਮਿੰਡਾ ਵਾਸ ਦੇ ਨਾਂ ਵਨਡੇ 'ਚ ਸਰਵੋਤਮ ਗੇਂਦਬਾਜ਼ੀ ਦਾ ਰਿਕਾਰਡ ਹੈ।