ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਬੰਗਲਾਦੇਸ਼ ਖਿਲਾਫ ਖੇਡੇ ਗਏ ਦੂਜੇ ਵਨਡੇ ਮੈਚ ਦੌਰਾਨ ਜ਼ਖਮੀ ਹੋ ਗਏ। ਉਨ੍ਹਾਂ ਦੇ ਅੰਗੂਠੇ 'ਤੇ ਗੰਭੀਰ ਸੱਟ ਲੱਗੀ, ਜਿਸ ਕਾਰਨ ਉਹਨਾਂ ਨੂੰ ਹਸਪਤਾਲ ਵੀ ਲਿਜਾਇਆ ਗਿਆ। ਇਸ ਸਭ ਦੇ ਬਾਅਦ ਵੀ ਰੋਹਿਤ ਬੱਲੇਬਾਜ਼ੀ ਲਈ ਮੈਦਾਨ 'ਤੇ ਆਏ।