
ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਸ਼੍ਰੀਲੰਕਾ ਦੇ ਖਿਲਾਫ ਟੀ-20 ਅਤੇ ਵਨਡੇ ਦੋਵਾਂ ਟੀਮਾਂ 'ਚ ਜਗ੍ਹਾ ਨਹੀਂ ਮਿਲ ਸਕੀ ਹੈ। ਰਿਸ਼ਭ ਪੰਤ ਨੂੰ ਆਸਟ੍ਰੇਲੀਆ ਖਿਲਾਫ਼ ਟੈਸਟ ਸੀਰੀਜ਼ ਤੋਂ ਪਹਿਲਾਂ ਤਾਕਤ ਅਤੇ ਕੰਡੀਸ਼ਨਿੰਗ ਲਈ NCA ਭੇਜਿਆ ਜਾਵੇਗਾ।
ਭਾਰਤੀ ਕ੍ਰਿਕਟ ਟੀਮ ਦੇ ਟੈਸਟ ਸਪੈਸ਼ਲਿਸਟ ਚੇਤੇਸ਼ਵਰ ਪੁਜਾਰਾ ਨੇ ਬੰਗਲਾਦੇਸ਼ ਖਿਲਾਫ ਦੋ ਟੈਸਟ ਮੈਚਾਂ ਦੀ ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਬੰਗਲਾਦੇਸ਼ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਪੁਜਾਰਾ ਆਪਣੀ ਪਤਨੀ ਪੂਜਾ ਪਾਬਰੀ ਤੇ ਬੇਟੀ ਅਦਿਤੀ ਨਾਲ ਨਵਾਂ ਸਾਲ ਮਨਾਉਣ ਲਈ ਰਵਾਨਾ ਹੋ ਗਏ ਹਨ।
ਵਿਰਾਟ ਕੋਹਲੀ ਨੂੰ ਵੀ ਸ਼੍ਰੀਲੰਕਾ ਖਿਲਾਫ਼ ਟੀ-20 ਸੀਰੀਜ਼ ਤੋਂ ਆਰਾਮ ਦਿੱਤਾ ਗਿਆ ਹੈ। ਵਿਰਾਟ ਕੋਹਲੀ ਸ਼੍ਰੀਲੰਕਾ ਖਿਲਾਫ਼ ਵਨਡੇ ਟੀਮ 'ਚ ਵਾਪਸੀ ਕਰਨਗੇ। ਇਸ ਤੋਂ ਪਹਿਲਾਂ ਵਿਰਾਟ ਕੋਹਲੀ ਆਪਣੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨਾਲ ਨਵੇਂ ਸਾਲ ਦੀਆਂ ਛੁੱਟੀਆਂ ਮਨਾਉਣ ਲਈ ਰਵਾਨਾ ਹੋ ਚੁੱਕੇ ਹਨ।