ਭਾਰਤੀ ਕ੍ਰਿਕਟ ਟੀਮ 'ਚ ਇਸ ਸਮੇਂ ਸਭ ਤੋਂ ਜ਼ਿਆਦਾ ਚਰਚਾ ਕਿਸੇ ਇਕ ਨੌਜਵਾਨ ਖਿਡਾਰੀ ਨੂੰ ਲੈ ਕੇ ਦੇਖਣ ਨੂੰ ਮਿਲ ਰਹੀ ਹੈ, ਉਹ ਹੈ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ, ਜੋ ਆਪਣੀ ਖੇਡ ਦੇ ਨਾਲ-ਨਾਲ ਆਪਣੇ ਅਫੇਅਰ ਨੂੰ ਲੈ ਕੇ ਵੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਗਿੱਲ ਦੇ ਇੰਸਟਾਗ੍ਰਾਮ 'ਤੇ 3 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ ਅਤੇ ਉਨ੍ਹਾਂ ਦੀਆਂ ਪੋਸਟਾਂ ਅਕਸਰ ਤੇਜ਼ੀ ਨਾਲ ਵਾਇਰਲ ਹੁੰਦੀਆਂ ਵੇਖੀਆਂ ਜਾਂਦੀਆਂ ਹਨ।