ਕਰਾਚੀ ਟੈਸਟ 'ਚ ਇੰਗਲੈਂਡ ਨੇ ਪਾਕਿਸਤਾਨ ਨੂੰ ਹਰਾਇਆ ਹੈ। ਇਸ ਤਰ੍ਹਾਂ ਪਾਕਿਸਤਾਨ ਨੂੰ 3-0 ਨਾਲ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪਾਕਿਸਤਾਨ ਦੀ ਹਾਰ ਤੋਂ ਬਾਅਦ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੀ ਅੰਕ ਸੂਚੀ ਦਿਲਚਸਪ ਹੋ ਗਈ ਹੈ।

ਇੰਗਲੈਂਡ ਖਿਲਾਫ ਟੈਸਟ ਸੀਰੀਜ਼ 3-0 ਨਾਲ ਹਾਰਨ ਤੋਂ ਬਾਅਦ ਪਾਕਿਸਤਾਨੀ ਟੀਮ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਦੀ ਦੌੜ ਤੋਂ ਬਾਹਰ ਹੋ ਗਈ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਦਾ ਫਾਈਨਲ ਖੇਡਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਜਦਕਿ ਦੂਜੀ ਟੀਮ ਲਈ ਟੀਮ ਇੰਡੀਆ ਤੋਂ ਇਲਾਵਾ ਦੱਖਣੀ ਅਫਰੀਕਾ ਮਜ਼ਬੂਤ ਦਾਅਵੇਦਾਰ ਹੈ।

ਵਰਲਡ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਦੀ ਗੱਲ ਕਰੀਏ ਤਾਂ ਇਸ ਸਮੇਂ ਆਸਟਰੇਲੀਆ ਦੀ ਟੀਮ 76.92 ਫੀਸਦੀ ਅੰਕਾਂ ਨਾਲ ਚੋਟੀ 'ਤੇ ਹੈ। ਇਸ ਦੇ ਨਾਲ ਹੀ ਕੰਗਾਰੂ ਟੀਮ ਦਾ ਫਾਈਨਲ 'ਚ ਖੇਡਣਾ ਲਗਭਗ ਤੈਅ ਮੰਨਿਆ ਜਾ ਰਿਹੈ। ਆਸਟ੍ਰੇਲੀਆਈ ਟੀਮ ਦੱਖਣੀ ਅਫਰੀਕਾ ਖਿਲਾਫ ਮੌਜੂਦਾ ਟੈਸਟ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਨਾਲ ਸੀਰੀਜ਼ ਖੇਡੇਗੀ।

ਦੂਜੇ ਪਾਸੇ ਟੀਮ ਇੰਡੀਆ ਦੀ ਗੱਲ ਕਰੀਏ ਤਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਅੰਕ ਸੂਚੀ 'ਚ ਦੂਜੇ ਨੰਬਰ 'ਤੇ ਹੈ। ਭਾਰਤੀ ਟੀਮ ਫਿਲਹਾਲ ਬੰਗਲਾਦੇਸ਼ ਖਿਲਾਫ ਸੀਰੀਜ਼ ਖੇਡ ਰਹੀ ਹੈ।

ਇਸ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਆਸਟ੍ਰੇਲੀਆ ਖਿਲਾਫ 4 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ। ਜੇ ਭਾਰਤੀ ਟੀਮ ਬਾਕੀ ਰਹਿੰਦੇ 5 ਮੈਚਾਂ 'ਚ 4 ਜਿੱਤਾਂ ਦਰਜ ਕਰਨ 'ਚ ਸਫਲ ਰਹਿੰਦੀ ਹੈ ਤਾਂ ਉਸ ਦਾ ਫਾਈਨਲ ਖੇਡਣਾ ਲਗਭਗ ਤੈਅ ਹੈ।

ਵਿਸ਼ਵ ਟੈਸਟ ਚੈਂਪੀਅਨਸ਼ਿਪ ਅੰਕ ਸੂਚੀ ਵਿੱਚ ਦੱਖਣੀ ਅਫਰੀਕਾ ਦੀ ਟੀਮ ਆਸਟਰੇਲੀਆ ਤੇ ਭਾਰਤੀ ਟੀਮ ਤੋਂ ਬਾਅਦ ਤੀਜੇ ਨੰਬਰ ’ਤੇ ਹੈ। ਹਾਲਾਂਕਿ ਦੱਖਣੀ ਅਫਰੀਕੀ ਟੀਮ ਆਸਟਰੇਲੀਆ ਖਿਲਾਫ ਪਹਿਲੇ ਟੈਸਟ ਮੈਚ 'ਚ ਹਾਰ ਗਈ ਹੈ।

ਜੇ ਡੀਨ ਐਲਗਰ ਦੀ ਟੀਮ ਆਸਟ੍ਰੇਲੀਆ ਖਿਲਾਫ ਬਾਕੀ ਬਚੇ ਮੈਚਾਂ 'ਚ ਹਾਰ ਜਾਂਦੀ ਹੈ ਤਾਂ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਖੇਡਣਾ ਕਾਫੀ ਮੁਸ਼ਕਿਲ ਹੋ ਸਕਦਾ ਹੈ। ਦੱਖਣੀ ਅਫਰੀਕੀ ਟੀਮ ਆਸਟਰੇਲੀਆ ਸੀਰੀਜ਼ ਤੋਂ ਬਾਅਦ ਵੈਸਟਇੰਡੀਜ਼ ਖਿਲਾਫ ਸੀਰੀਜ਼ ਖੇਡੇਗੀ।