Suryakumar Yadav Retirement: ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਸੂਰਿਆਕੁਮਾਰ ਯਾਦਵ ਦੇ ਸੰਨਿਆਸ ਨੂੰ ਲੈ ਕੇ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਖਬਰਾਂ ਵਾਇਰਲ ਹੋ ਰਹੀਆਂ ਹਨ।

Published by: ABP Sanjha

ਹੁਣ ਇਨ੍ਹਾਂ ਦੇ ਪਿੱਛੇ ਦੀ ਅਸਲ ਸੱਚਾਈ ਦਾ ਖੁਲਾਸਾ ਹੋ ਗਿਆ ਹੈ। ਦਰਅਸਲ, ਬੀ.ਸੀ.ਸੀ.ਆਈ. ਦੀ ਚੋਣ ਕਮੇਟੀ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਟੀ-20 ਵਿਸ਼ਵ ਕੱਪ ਜਿੱਤਣ ਵਾਲੇ ਕਪਤਾਨ ਸੂਰਿਆਕੁਮਾਰ ਯਾਦਵ ਨੂੰ ਕਪਤਾਨੀ ਤੋਂ ਹਟਾ ਦਿੱਤਾ ਗਿਆ ਹੈ...

Published by: ABP Sanjha

...ਅਤੇ ਉਨ੍ਹਾਂ ਨੂੰ T-20 ਟੀਮ ਵਿੱਚੋਂ ਵੀ ਬਾਹਰ ਕਰ ਦਿੱਤਾ ਗਿਆ ਹੈ। ਇਸ ਫੈਸਲੇ ਤੋਂ ਬਾਅਦ ਉਨ੍ਹਾਂ ਦੇ ਕਰੀਅਰ ਨੂੰ ਲੈ ਕੇ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ।

Published by: ABP Sanjha

ਕਪਤਾਨੀ ਵਿੱਚ ਬਦਲਾਅ ਦੇ ਇੱਕ ਦਿਨ ਬਾਅਦ 7 ਜੂਨ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਸੂਰਿਆਕੁਮਾਰ ਯਾਦਵ ਦੇ ਨਾਮ ਵਾਲੇ ਇੱਕ ਅਕਾਊਂਟ ਤੋਂ ਪੋਸਟ ਕੀਤੀ ਗਈ ਕਿ ਉਹ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈ ਰਹੇ ਹਨ।

Published by: ABP Sanjha

ਪੋਸਟ ਵਿੱਚ ਲਿਖਿਆ ਗਿਆ ਸੀ ਕਿ ਪਹਿਲੀ ਗੇਂਦ 'ਤੇ ਛੱਕਾ ਲਗਾਉਣ ਤੋਂ ਲੈ ਕੇ ਟੀ-20 ਵਿਸ਼ਵ ਕੱਪ ਚੁੱਕਣ ਤੱਕ ਦਾ ਸਫ਼ਰ ਬਹੁਤ ਸ਼ਾਨਦਾਰ ਰਿਹਾ। ਇਸ ਪੋਸਟ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਅਤੇ ਲੋਕਾਂ ਨੇ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

Published by: ABP Sanjha

ਹਾਲਾਂਕਿ ਜਾਂਚ ਤੋਂ ਬਾਅਦ ਇਹ ਸੱਚਾਈ ਸਾਹਮਣੇ ਆਈ ਹੈ ਕਿ ਸੂਰਿਆਕੁਮਾਰ ਨੇ ਸੰਨਿਆਸ ਦਾ ਅਜਿਹਾ ਕੋਈ ਐਲਾਨ ਨਹੀਂ ਕੀਤਾ ਹੈ, ਜਿਸ ਅਕਾਊਂਟ ਤੋਂ ਇਹ ਪੋਸਟ ਕੀਤੀ ਗਈ ਸੀ, ਉਹ ਇੱਕ 'ਪੈਰੋਡੀ' ਯਾਨੀ ਨਕਲੀ ਅਕਾਊਂਟ ਸੀ...

Published by: ABP Sanjha

ਜੋ ਮਈ 2026 ਵਿੱਚ ਹੀ ਬਣਾਇਆ ਗਿਆ ਹੈ। ਮਾਹਿਰਾਂ ਅਨੁਸਾਰ, ਸੂਰਿਆਕੁਮਾਰ ਯਾਦਵ ਅਜੇ ਵੀ ਦਮਦਾਰ ਪ੍ਰਦਰਸ਼ਨ ਕਰ ਕੇ ਟੀਮ ਵਿੱਚ ਵਾਪਸੀ ਕਰ ਸਕਦੇ ਹਨ।

Published by: ABP Sanjha

ਦੱਸਣਯੋਗ ਹੈ ਕਿ ਸੂਰਿਆਕੁਮਾਰ ਯਾਦਵ ਬੀਤੀ ਦਿਨ ਸੋਸ਼ਲ ਮੀਡੀਆ 'ਤੇ ਬੀਸੀਸੀਆਈ ਦੇ ਫੈਸਲੇ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੱਤੀ ਸੀ, ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਸਟੋਰੀ ਪੋਸਟ ਕੀਤੀ ਸੀ।

Published by: ABP Sanjha

ਭਾਰਤੀ ਟੀਮ ਵਿੱਚੋਂ ਉਸਦੀ ਬਾਹਰ ਹੋਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਇੱਕ ਸਟੋਰੀ ਪੋਸਟ ਕੀਤੀ, ਜਿਸ ਵਿੱਚ ਉਸਨੇ ਇੱਕ ਸੰਖੇਪ ਕੈਪਸ਼ਨ ਦੇ ਨਾਲ ਟੀਮ ਦੀ ਇੱਕ ਫੋਟੋ ਸਾਂਝੀ ਕੀਤੀ ਸੀ,

Published by: ABP Sanjha

ਇਸ ਪ੍ਰਤਿਭਾਸ਼ਾਲੀ ਸਮੂਹ ਨੂੰ ਆਉਣ ਵਾਲੀਆਂ ਚੁਣੌਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸੂਰਿਆ ਨੇ ਪੋਸਟ ਵਿੱਚ ਇੱਕ ਭਾਰਤੀ ਝੰਡੇ ਵਾਲਾ ਇਮੋਜੀ ਵੀ ਜੋੜਿਆ।

Published by: ABP Sanjha