ਨਿਊਜ਼ੀਲੈਂਡ ਨੇ ਟੈਸਟ ਸੀਰੀਜ਼ ਦੇ ਤੀਜੇ ਅਤੇ ਆਖਰੀ ਮੈਚ ਵਿੱਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ।



ਟੀਮ ਇੰਡੀਆ ਦੀ ਹਾਰ ਦੇ ਨਾਲ ਹੀ ਰੋਹਿਤ ਸ਼ਰਮਾ ਦੇ ਨਾਮ ਇੱਕ ਸ਼ਰਮਨਾਕ ਰਿਕਾਰਡ ਦਰਜ ਹੋ ਗਿਆ।

ਰੋਹਿਤ ਘਰੇਲੂ ਮੈਦਾਨ 'ਤੇ ਟੈਸਟ ਸੀਰੀਜ਼ 3-0 ਨਾਲ ਹਾਰਨ ਵਾਲਾ ਪਹਿਲਾ ਭਾਰਤੀ ਕਪਤਾਨ ਬਣ ਗਿਆ ਹੈ।

Published by: ਗੁਰਵਿੰਦਰ ਸਿੰਘ

ਟੀਮ ਇੰਡੀਆ ਨੂੰ ਟੈਸਟ ਇਤਿਹਾਸ 'ਚ ਪਹਿਲੀ ਵਾਰ ਘਰੇਲੂ ਮੈਦਾਨ 'ਤੇ ਕਿਸੇ ਸੀਰੀਜ਼ 'ਚ ਵ੍ਹਾਈਟਵਾਸ਼ ਦਾ ਸਾਹਮਣਾ ਕਰਨਾ ਪਿਆ ਹੈ।

ਭਾਰਤ ਨੂੰ ਟੈਸਟ ਸੀਰੀਜ਼ 'ਚ 3-0 ਨਾਲ ਹਰਾਉਣ ਵਾਲੀ ਨਿਊਜੀਲੈਂਡ ਚੌਥੀ ਟੀਮ ਬਣ ਗਈ ਹੈ।



ਇਸ ਤੋਂ ਪਹਿਲਾਂ ਇੰਗਲੈਂਡ, ਆਸਟ੍ਰੇਲੀਆ ਅਤੇ ਵੈਸਟਇੰਡੀਜ਼ ਅਜਿਹਾ ਕਰ ਚੁੱਕੇ ਹਨ।

ਹਾਰ ਤੋਂ ਬਾਅਦ ਰੋਹਿਤ ਨੇ ਆਪਣੀ ਗ਼ਲਤੀ ਮੰਨ ਲਈ। ਉਨ੍ਹਾਂ ਕਿਹਾ ਕਿ ਅਸੀਂ ਚੰਗੀ ਕ੍ਰਿਕਟ ਨਹੀਂ ਖੇਡ ਸਕੇ।

Published by: ਗੁਰਵਿੰਦਰ ਸਿੰਘ

ਰੋਹਿਤ ਨੇ ਕਿਹਾ, ਟੈਸਟ ਸੀਰੀਜ਼ ਦੀ ਹਾਰ ਨੂੰ ਹਜ਼ਮ ਕਰਨਾ ਆਸਾਨ ਨਹੀਂ ਹੈ। ਅਸੀਂ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੇ।



ਮੈਂ ਇਸ ਨੂੰ ਸਵੀਕਾਰ ਕਰਦਾ ਹਾਂ। ਉਹ ਸਾਡੇ ਨਾਲੋਂ ਬਹੁਤ ਵਧੀਆ ਖੇਡੇ। ਅਸੀਂ ਵੀ ਬਹੁਤ ਗਲਤੀਆਂ ਕੀਤੀਆਂ।

Published by: ਗੁਰਵਿੰਦਰ ਸਿੰਘ