ਭਾਰਤ ਅਤੇ ਦੱਖਣੀ ਅਫਰੀਕਾ ਦੀ ਮਹਿਲਾ ਟੀਮ ਵਿਚਾਲੇ ਵਨਡੇ ਸੀਰੀਜ਼ ਦਾ ਆਯੋਜਨ ਕੀਤਾ ਜਾ ਰਿਹਾ ਹੈ।



ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਐਤਵਾਰ, 16 ਜੂਨ ਨੂੰ ਬੈਂਗਲੁਰੂ ਵਿੱਚ ਪਹਿਲੇ ਵਨ ਡੇਅ ਮੈਚ ਵਿੱਚ ਦੱਖਣੀ ਅਫਰੀਕਾ ਦਾ ਸਾਹਮਣਾ ਕੀਤਾ। ਭਾਰਤੀ ਮਹਿਲਾ ਟੀਮ ਨੇ ਇਹ ਮੈਚ 143 ਦੌੜਾਂ ਨਾਲ ਜਿੱਤ ਲਿਆ।



ਇਸ ਮੈਚ 'ਚ ਜਿੱਤ ਦੇ ਨਾਲ ਹੀ ਟੀਮ ਇੰਡੀਆ ਇਸ ਸੀਰੀਜ਼ 'ਚ 1-0 ਨਾਲ ਅੱਗੇ ਹੋ ਗਈ ਹੈ।



ਟੀਮ ਇੰਡੀਆ ਦੀ ਜਿੱਤ 'ਚ ਭਾਰਤ ਦੀ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਅਤੇ ਚੋਟੀ ਦੀ ਹਰਫਨਮੌਲਾ ਦੀਪਤੀ ਸ਼ਰਮਾ ਦੀ ਭੂਮਿਕਾ ਸਭ ਤੋਂ ਅਹਿਮ ਰਹੀ।



ਇਸ ਤੋਂ ਇਲਾਵਾ ਵਨਡੇ 'ਚ ਡੈਬਿਊ ਕਰ ਰਹੀ ਆਸ਼ਾ ਸ਼ੋਭਨਾ ਨੇ ਵੀ ਇਸ ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ।



ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ 50 ਓਵਰਾਂ 'ਚ 8 ਵਿਕਟਾਂ 'ਤੇ 265 ਦੌੜਾਂ ਬਣਾਈਆਂ। ਇਸ ਤਰ੍ਹਾਂ ਦੱਖਣੀ ਅਫਰੀਕਾ ਦੇ ਸਾਹਮਣੇ 266 ਦੌੜਾਂ ਦਾ ਟੀਚਾ ਸੀ



ਪਰ ਦੱਖਣੀ ਅਫਰੀਕਾ 37.4 ਓਵਰਾਂ 'ਚ ਸਿਰਫ 122 ਦੌੜਾਂ 'ਤੇ ਹੀ ਸਿਮਟ ਗਈ।



ਇਸ ਜਿੱਤ ਤੋਂ ਬਾਅਦ ਭਾਰਤੀ ਟੀਮ 3 ਵਨਡੇ ਸੀਰੀਜ਼ 'ਚ 1-0 ਨਾਲ ਅੱਗੇ ਹੈ।



ਹੁਣ ਦੋਵਾਂ ਟੀਮਾਂ ਵਿਚਾਲੇ ਸੀਰੀਜ਼ ਦਾ ਦੂਜਾ ਮੈਚ 19 ਜੂਨ ਨੂੰ ਖੇਡਿਆ ਜਾਵੇਗਾ।



ਮੈਚ ਜਿੱਤ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।