Team India: ਕ੍ਰਿਕਟ ਜਗਤ ਤੋਂ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ।
ABP Sanjha

Team India: ਕ੍ਰਿਕਟ ਜਗਤ ਤੋਂ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ।

ਦੱਸ ਦੇਈਏ ਕਿ ਸਚਿਨ ਤੇਂਦੁਲਕਰ ਦੇ ਸਭ ਤੋਂ ਚੰਗੇ ਦੋਸਤ ਦਾ ਵੀਡੀਓ ਹਰ ਪਾਸੇ ਛਾਇਆ ਹੋਇਆ ਹੈ। ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ।
ABP Sanjha

ਦੱਸ ਦੇਈਏ ਕਿ ਸਚਿਨ ਤੇਂਦੁਲਕਰ ਦੇ ਸਭ ਤੋਂ ਚੰਗੇ ਦੋਸਤ ਦਾ ਵੀਡੀਓ ਹਰ ਪਾਸੇ ਛਾਇਆ ਹੋਇਆ ਹੈ। ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ।

ਦਰਅਸਲ, ਵਾਇਰਲ ਵੀਡੀਓ 'ਚ ਸਾਬਕਾ ਦਿੱਗਜ ਭਾਰਤੀ ਬੱਲੇਬਾਜ਼ ਵਿਨੋਦ ਕਾਂਬਲੀ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਉਨ੍ਹਾਂ ਦਾ ਬੁਰਾ ਹਾਲ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ।
ABP Sanjha

ਦਰਅਸਲ, ਵਾਇਰਲ ਵੀਡੀਓ 'ਚ ਸਾਬਕਾ ਦਿੱਗਜ ਭਾਰਤੀ ਬੱਲੇਬਾਜ਼ ਵਿਨੋਦ ਕਾਂਬਲੀ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਉਨ੍ਹਾਂ ਦਾ ਬੁਰਾ ਹਾਲ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ।

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਵਿਨੋਦ ਕਾਂਬਲੀ ਨੂੰ ਤੁਰਨ 'ਚ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਆਪਣੇ ਪੈਰਾਂ ਨਾਲ ਕਦਮ ਪੁੱਟਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਪੈ ਰਹੀ ਹੈ।
ABP Sanjha

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਵਿਨੋਦ ਕਾਂਬਲੀ ਨੂੰ ਤੁਰਨ 'ਚ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਆਪਣੇ ਪੈਰਾਂ ਨਾਲ ਕਦਮ ਪੁੱਟਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਪੈ ਰਹੀ ਹੈ।

ABP Sanjha

ਵਿਨੋਦ ਕਾਂਬਲੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਸਾਲ 2013 'ਚ ਪਹਿਲਾ ਦਿਲ ਦਾ ਦੌਰਾ ਪਿਆ ਸੀ।

ABP Sanjha

ਅਗਲੇ ਸਾਲ ਉਨ੍ਹਾਂ ਦੀ ਐਂਜੀਓਪਲਾਸਟੀ ਦੀ ਸਰਜਰੀ ਹੋਈ ਪਰ ਕਈ ਸਾਲਾਂ ਤੋਂ ਅਜਿਹੀਆਂ ਖਬਰਾਂ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

ABP Sanjha

ਜਿਸ 'ਚ ਕਿਹਾ ਗਿਆ ਹੈ ਕਿ ਵਿਨੋਦ ਕਾਂਬਲੀ ਵੀ ਡਿਪ੍ਰੈਸ਼ਨ ਦਾ ਸ਼ਿਕਾਰ ਹਨ। ਜਿਸ ਕਾਰਨ ਵਿਨੋਦ ਕਾਂਬਲੀ ਜਨਤਕ ਤੌਰ ਅਤੇ ਸੋਸ਼ਲ ਮੀਡੀਆ ਤੋਂ ਦੂਰ ਰਹਿੰਦੇ ਹਨ।

ABP Sanjha

ਭਾਰਤੀ ਕ੍ਰਿਕਟ 'ਚ ਭਗਵਾਨ ਦਾ ਦਰਜਾ ਹਾਸਲ ਕਰਨ ਵਾਲੇ ਸਚਿਨ ਤੇਂਦੁਲਕਰ ਅਤੇ ਟੀਮ ਇੰਡੀਆ ਦੇ ਸਾਬਕਾ ਬੱਲੇਬਾਜ਼ ਵਿਨੋਦ ਕਾਂਬਲੀ ਨੇ ਸਕੂਲੀ ਕ੍ਰਿਕਟ 'ਚ ਰਿਕਾਰਡ ਤੋੜ ਸਾਂਝੇਦਾਰੀ ਕੀਤੀ ਸੀ।

ABP Sanjha

ਵਿਨੋਦ ਕਾਂਬਲੀ ਅਤੇ ਸਚਿਨ ਤੇਂਦੁਲਕਰ 1991 ਤੋਂ 2000 ਤੱਕ ਅੰਤਰਰਾਸ਼ਟਰੀ ਪੱਧਰ 'ਤੇ ਇਕੱਠੇ ਕਾਫੀ ਕ੍ਰਿਕਟ ਖੇਡ ਚੁੱਕੇ ਹਨ।

ਦੋਵੇਂ ਦਿੱਗਜ ਖਿਡਾਰੀ ਕ੍ਰਿਕਟ ਜਗਤ 'ਚ ਇਕ-ਦੂਜੇ ਦੇ ਸਭ ਤੋਂ ਚੰਗੇ ਦੋਸਤ ਮੰਨੇ ਜਾਂਦੇ ਸਨ ਪਰ ਇਸ ਤੋਂ ਬਾਅਦ ਵਿਨੋਦ ਕਾਂਬਲੀ ਨੇ ਸਚਿਨ ਤੇਂਦੁਲਕਰ ਨੂੰ ਲੈ ਕੇ ਕਈ ਵਾਰ ਵਿਵਾਦਿਤ ਬਿਆਨ ਦਿੱਤੇ।

ਜਿਸ ਤੋਂ ਬਾਅਦ ਸਚਿਨ ਤੇਂਦੁਲਕਰ ਅਤੇ ਵਿਨੋਦ ਕਾਂਬਲੀ ਨੂੰ ਕਈ ਦਹਾਕਿਆਂ ਤੱਕ ਇਕੱਠੇ ਨਹੀਂ ਦੇਖਿਆ ਗਿਆ।