Kl Rahul Retirement: ਟੀਮ ਇੰਡੀਆ ਦੇ ਬੱਲੇਬਾਜ਼ ਕੇਐਲ ਰਾਹੁਲ ਨੂੰ ਭਾਰਤੀ ਕ੍ਰਿਕਟ ਬੋਰਡ ਦੇ ਚੋਣਕਾਰਾਂ ਨੇ ਨਿਊਜ਼ੀਲੈਂਡ ਖ਼ਿਲਾਫ਼ ਟੈਸਟ ਸੀਰੀਜ਼ ਲਈ ਮਾਹਿਰ ਬੱਲੇਬਾਜ਼ ਵਜੋਂ ਚੁਣਿਆ ਹੈ।



ਇਸ ਸੀਰੀਜ਼ ਦੇ ਪਹਿਲੇ ਮੈਚ 'ਚ ਕੇਐੱਲ ਰਾਹੁਲ ਬੁਰੀ ਤਰ੍ਹਾਂ ਅਸਫਲ ਰਹੇ ਅਤੇ ਭਾਰਤੀ ਟੀਮ ਨੂੰ ਉਨ੍ਹਾਂ ਦੀ ਖਰਾਬ ਫਾਰਮ ਕਾਰਨ ਹੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।



ਕੇਐੱਲ ਰਾਹੁਲ (KL Rahul) ਦੇ ਇਸ ਖਰਾਬ ਪ੍ਰਦਰਸ਼ਨ ਤੋਂ ਬਾਅਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਟ੍ਰੋਲ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਕਈ ਲੋਕਾਂ ਨੇ ਮੰਗ ਕੀਤੀ ਹੈ ਕਿ ਸੀਰੀਜ਼ ਦੇ ਆਉਣ ਵਾਲੇ ਮੈਚਾਂ 'ਚੋਂ ਕੇਐੱਲ ਰਾਹੁਲ ਨੂੰ ਬਾਹਰ ਦਾ ਰਸਤਾ ਦਿਖਾਇਆ ਜਾਵੇ।



ਇਸ ਦੇ ਨਾਲ ਹੀ ਕੇਐੱਲ ਰਾਹੁਲ ਦੀ ਇੱਕ ਕਲਿੱਪ ਵੀ ਇੰਟਰਨੈੱਟ 'ਤੇ ਵਾਇਰਲ ਹੋ ਰਹੀ ਹੈ। ਟੀਮ ਇੰਡੀਆ ਦੇ ਬੱਲੇਬਾਜ਼ ਕੇਐਲ ਰਾਹੁਲ ਦੀ ਇੱਕ ਕਲਿੱਪ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ



ਅਤੇ ਇਸ ਕਲਿੱਪ ਨੂੰ ਦੇਖ ਕੇ ਸਮਰਥਕ ਕਹਿ ਰਹੇ ਹਨ ਕਿ ਉਨ੍ਹਾਂ ਨੇ ਹੁਣ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ।



ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਕੇਐੱਲ ਰਾਹੁਲ ਦੀ ਕਲਿੱਪ 'ਚ ਉਹ ਬੈਂਗਲੁਰੂ ਦੀ ਪਿੱਚ ਨੂੰ ਕਿੱਸ ਕਰਦੇ ਨਜ਼ਰ ਆ ਰਹੇ ਹਨ ਅਤੇ ਇਸੇ ਲਈ ਉਨ੍ਹਾਂ ਦੇ ਟ੍ਰੋਲਰਜ਼ ਕਹਿ ਰਹੇ ਹਨ ਕਿ ਉਨ੍ਹਾਂ ਨੇ ਆਪਣੇ ਕਰੀਅਰ ਦਾ ਆਖਰੀ ਮੈਚ ਖੇਡਿਆ ਹੈ।



ਟੀਮ ਇੰਡੀਆ ਦੇ ਬੱਲੇਬਾਜ਼ ਕੇਐੱਲ ਰਾਹੁਲ ਨੂੰ ਮੈਨੇਜਮੈਂਟ ਵੱਲੋਂ ਅਕਸਰ ਪਲੇਇੰਗ 11 'ਚ ਮੌਕਾ ਦਿੱਤਾ ਜਾਂਦਾ ਹੈ।



ਪਰ ਉਹ ਹਮੇਸ਼ਾ ਭਾਰਤੀ ਟੀਮ ਲਈ ਪ੍ਰਦਰਸ਼ਨ ਕਰਨ 'ਚ ਨਾਕਾਮ ਰਹੇ ਹਨ ਅਤੇ ਇਸ ਕਾਰਨ ਉਨ੍ਹਾਂ ਨੂੰ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ ਹੈ।



ਨਿਊਜ਼ੀਲੈਂਡ ਖਿਲਾਫ ਬੈਂਗਲੁਰੂ ਦੇ ਮੈਦਾਨ 'ਤੇ ਖੇਡੇ ਗਏ ਸੀਰੀਜ਼ ਦੇ ਪਹਿਲੇ ਮੈਚ ਦੀ ਪਹਿਲੀ ਪਾਰੀ 'ਚ ਉਹ ਬਿਨਾਂ ਖਾਤਾ ਖੋਲ੍ਹੇ ਆਊਟ ਹੋ ਗਏ ਅਤੇ ਇਸ ਤੋਂ ਬਾਅਦ ਮੈਚ ਦੀ ਦੂਜੀ ਪਾਰੀ 'ਚ ਉਹ ਸਿਰਫ 12 ਦੌੜਾਂ ਹੀ ਬਣਾ ਸਕੇ।