Team India Head Coach: ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਵਿਚਾਲੇ ਟੀਮ ਇੰਡੀਆ ਦੇ ਕੋਚ ਦੇ ਅਹੁਦੇ ਨੂੰ ਲੈ ਲਗਾਤਾਰ ਨਵੇਂ-ਨਵੇਂ ਨਾਂਅ ਸਾਹਮਣੇ ਆ ਰਹੇ ਹਨ। ਇਸ ਦੌਰਾਨ ਕਈ ਦਿੱਗਜ਼ਾਂ ਦੇ ਨਾਂਅ ਸੁਰਖੀਆਂ ਦਿ ਵਿਸ਼ਾ ਬਣੇ ਹੋਏ ਹਨ। ਇਸ ਵਿਚਾਲੇ ਹੁਣ ਇੱਕ ਹੋਰ ਨਾਂਅ ਸਾਹਮਣੇ ਆ ਰਿਹਾ ਹੈ। ਜਿਸ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਕੁਝ ਦਿਨ ਪਹਿਲਾਂ ਬੀਸੀਸੀਆਈ ਦੇ ਪ੍ਰਬੰਧਨ ਨੇ ਟੀਮ ਇੰਡੀਆ ਦੇ ਕੋਚ ਦੇ ਅਹੁਦੇ ਲਈ ਖਾਲੀ ਥਾਂ ਦਾ ਐਲਾਨ ਕੀਤਾ ਹੈ ਅਤੇ ਇਸ ਅਹੁਦੇ ਲਈ ਕਈ ਵੱਡੇ ਨਾਮ ਵੀ ਸਾਹਮਣੇ ਆਏ। ਦੱਸਿਆ ਜਾ ਰਿਹਾ ਹੈ ਕਿ ਟੀਮ ਇੰਡੀਆ ਦੇ ਕੋਚ ਦਾ ਕਾਰਜਕਾਲ 1 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ ਕਾਰਜਕਾਲ 2027 'ਚ ਖਤਮ ਹੋਵੇਗਾ। ਮੀਡੀਆ ਰਿਪੋਰਟਾਂ ਵਿੱਚ ਅਜਿਹੀਆਂ ਖਬਰਾਂ ਆਈਆਂ ਸਨ ਕਿ ਬੀਸੀਸੀਆਈ ਪ੍ਰਬੰਧਨ ਭਾਰਤੀ ਟੀਮ ਦੇ ਕੋਚ ਦੇ ਅਹੁਦੇ ਲਈ ਕਈ ਵਿਦੇਸ਼ੀ ਦਿੱਗਜਾਂ ਨਾਲ ਗੱਲਬਾਤ ਕਰ ਰਿਹਾ ਹੈ, ਪਰ ਬਾਅਦ ਵਿੱਚ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਵਿਦੇਸ਼ੀ ਖਿਡਾਰੀਆਂ ਨਾਲ ਗੱਲਬਾਤ ਦੀ ਗੱਲ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਸੀ। ਹੁਣ ਟੀਮ ਇੰਡੀਆ ਦੇ ਕੋਚ ਦੇ ਅਹੁਦੇ ਲਈ ਨਵੇਂ ਖਿਡਾਰੀ ਦੀ ਚਰਚਾ ਜ਼ੋਰਾਂ 'ਤੇ ਸ਼ੁਰੂ ਹੋ ਗਈ ਹੈ। 30 ਮਈ ਦੀ ਸਵੇਰ ਤੋਂ ਇੰਟਰਨੈੱਟ 'ਤੇ ਇਹ ਖਬਰ ਵਾਇਰਲ ਹੋ ਰਹੀ ਹੈ ਕਿ ਬੀਸੀਸੀਆਈ ਪ੍ਰਬੰਧਨ ਅਨੁਭਵੀ ਭਾਰਤੀ ਗੇਂਦਬਾਜ਼ ਧਵਲ ਕੁਲਕਰਨੀ ਨੂੰ ਸ਼ਾਮਲ ਕਰਨ 'ਤੇ ਵਿਚਾਰ ਕਰ ਸਕਦਾ ਹੈ। ਖਬਰਾਂ ਦੀ ਮੰਨੀਏ ਤਾਂ ਉਹ ਭਾਰਤੀ ਟੀਮ 'ਚ ਬਤੌਰ ਮੈਂਟਰ ਸ਼ਾਮਲ ਹੁੰਦੇ ਨਜ਼ਰ ਆ ਸਕਦੇ ਹਨ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਮੁੰਬਈ ਕ੍ਰਿਕਟ ਬੋਰਡ ਨੇ ਉਨ੍ਹਾਂ ਨੂੰ ਮੈਂਟਰ ਦੇ ਤੌਰ 'ਤੇ ਸ਼ਾਮਲ ਕੀਤਾ ਹੈ ਅਤੇ ਜੇਕਰ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਤਾਂ ਸੈਂਟਰਲ ਬੋਰਡ 'ਚ ਵੀ ਉਨ੍ਹਾਂ ਦੇ ਨਾਂ ਦੀ ਚਰਚਾ ਹੋ ਸਕਦੀ ਹੈ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਇਹ ਖਬਰ ਵਾਇਰਲ ਹੋ ਰਹੀ ਹੈ ਕਿ ਬੀਸੀਸੀਆਈ ਪ੍ਰਬੰਧਨ ਗੌਤਮ ਗੰਭੀਰ ਨੂੰ ਟੀਮ ਇੰਡੀਆ ਦਾ ਕੋਚ ਚੁਣ ਸਕਦਾ ਹੈ। ਗੌਤਮ ਗੰਭੀਰ ਇਸ ਸਮੇਂ ਆਈਪੀਐਲ ਫਰੈਂਚਾਇਜ਼ੀ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਹਨ ਅਤੇ ਮੈਂਟਰ ਵਜੋਂ ਉਨ੍ਹਾਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਉਨ੍ਹਾਂ ਨੇ ਪਹਿਲੇ ਸਾਲ ਹੀ ਟੀਮ ਨੂੰ ਚੈਂਪੀਅਨ ਬਣਾਇਆ ਹੈ।