Shubman Gill: ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਕ੍ਰਿਕਟਰ ਸ਼ੁਭਮਨ ਗਿੱਲ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ।



ਇਸ ਦੇ ਨਾਲ ਉਨ੍ਹਾਂ ਦੀ ਲਵ ਲਾਈਫ ਨੂੰ ਲੈ ਕੇ ਅਕਸਰ ਸੋਸ਼ਲ ਮੀਡੀਆ ਉੱਪਰ ਚਰਚਾ ਹੁੰਦੀ ਰਹਿੰਦੀ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਸ਼ੁਭਮਨ ਦਾ ਨਾਂ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੀ ਬੇਟੀ ਸਾਰਾ ਨਾਲ ਪਹਿਲਾਂ ਹੀ ਜੁੜ ਚੁੱਕਾ ਹੈ।



ਇਸ ਦੇ ਨਾਲ ਹੀ ਹਾਲ ਹੀ ਵਿੱਚ ਆਈਆਂ ਮੀਡੀਆ ਰਿਪੋਰਟਾਂ ਮੁਤਾਬਕ ਗਿੱਲ ਦਾ ਨਾਂ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਨਾਲ ਵੀ ਜੁੜਿਆ।



ਹਾਲਾਂਕਿ ਹਰ ਕੋਈ ਇਹ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਕਿ ਸ਼ੁਭਮਨ ਦੇ ਦਿਲ ਵਿੱਚ ਕੌਣ ਹੈ। ਅੱਜ ਇਸ ਖਬਰ ਰਾਹੀਂ ਅਸੀ ਖੁਲਾਸਾ ਕਰਾਂਗੇ।



ਹਾਲ ਹੀ 'ਚ ਸ਼ੁਭਮਨ ਗਿੱਲ ਨੂੰ ਅਨਿਲ ਕਪੂਰ ਦੀ ਭਤੀਜੀ ਸ਼ਨਾਇਆ ਕਪੂਰ ਨਾਲ ਦੇਖਿਆ ਗਿਆ, ਜਿਸ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ। ਦੋਵਾਂ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ।



ਕੁਝ ਸਮਾਂ ਪਹਿਲਾਂ ਸ਼ੁਭਮਨ ਗਿੱਲ ਅਤੇ ਅਨੰਨਿਆ ਪਾਂਡੇ ਨੇ ਇੱਕ ਐਡ ਸ਼ੂਟ ਕੀਤਾ ਸੀ, ਜਿਸ ਤੋਂ ਬਾਅਦ ਮੀਡੀਆ ਵਿੱਚ ਦੋਵਾਂ ਦੇ ਡੇਟਿੰਗ ਦੀਆਂ ਅਫਵਾਹਾਂ ਉੱਡੀਆਂ ਸੀ।



ਹੁਣ ਸ਼ੁੱਕਰਵਾਰ ਯਾਨੀ ਅੱਜ ਸ਼ੁਭਮਨ ਗਿੱਲ ਅਤੇ ਸ਼ਨਾਇਆ ਕਪੂਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ।



ਇਸ ਵੀਡੀਓ ਨੂੰ “instantbollywood” ਦੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ। ਵੀਡੀਓ 'ਚ ਸ਼ੁਭਮਨ ਗਿੱਲ ਬਾਲੀਵੁੱਡ ਅਭਿਨੇਤਾ ਅਨਿਲ ਕਪੂਰ ਦੀ ਭਤੀਜੀ ਅਤੇ ਸੰਜੇ ਕਪੂਰ ਦੀ ਬੇਟੀ ਸ਼ਨਾਇਆ ਕਪੂਰ ਨਾਲ ਨਜ਼ਰ ਆ ਰਹੇ ਹਨ।



ਵੀਡੀਓ ਦੇ ਵਾਇਰਲ ਹੁੰਦੇ ਹੀ ਪ੍ਰਸ਼ੰਸਕਾਂ ਨੇ ਸ਼ੁਭਮਨ ਗਿੱਲ ਬਾਰੇ ਕਈ ਮਜ਼ਾਕੀਆ ਕਮੈਂਟ ਕੀਤੇ। ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਸਟਾਰ ਸ਼ੁਭਮਨ ਗਿੱਲ ਅਤੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੀ



ਬੇਟੀ ਸਾਰਾ ਤੇਂਦੁਲਕਰ ਦੀ ਦੋਸਤੀ ਦੀਆਂ ਖਬਰਾਂ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਚਰਚਾ 'ਚ ਹਨ। ਦੋਵਾਂ ਵਿਚਾਲੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।