Jasprit Bumrah welcomes first child: ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਕ੍ਰਿਕਟਰ ਦੇ ਘਰ ਇੱਕ ਨਵਾਂ ਮਹਿਮਾਨ ਆਇਆ ਹੈ।
ABP Sanjha

Jasprit Bumrah welcomes first child: ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਕ੍ਰਿਕਟਰ ਦੇ ਘਰ ਇੱਕ ਨਵਾਂ ਮਹਿਮਾਨ ਆਇਆ ਹੈ।

ਜਿਸਦੀ ਜਾਣਕਾਰੀ ਜਸਪ੍ਰੀਤ ਬੁਮਰਾਹ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
ABP Sanjha

ਜਿਸਦੀ ਜਾਣਕਾਰੀ ਜਸਪ੍ਰੀਤ ਬੁਮਰਾਹ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।

ਦਰਅਸਲ, ਕ੍ਰਿਕਟਰ ਦੀ ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਜਨਮ ਦਿੱਤਾ ਹੈ, ਆਪਣੀ ਇਸ ਖੁਸ਼ੀ ਨੂੰ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹੋਏ ਜਸਪ੍ਰੀਤ ਬੁਮਰਾਹ ਨੇ ਖਾਸ ਤਸਵੀਰ ਸ਼ੇਅਰ ਕੀਤੀ ਹੈ।
ABP Sanjha

ਦਰਅਸਲ, ਕ੍ਰਿਕਟਰ ਦੀ ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਜਨਮ ਦਿੱਤਾ ਹੈ, ਆਪਣੀ ਇਸ ਖੁਸ਼ੀ ਨੂੰ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹੋਏ ਜਸਪ੍ਰੀਤ ਬੁਮਰਾਹ ਨੇ ਖਾਸ ਤਸਵੀਰ ਸ਼ੇਅਰ ਕੀਤੀ ਹੈ।

ਇਸ ਤੇ ਕ੍ਰਿਕਟ ਜਗਤ ਦੇ ਸਿਤਾਰਿਆਂ ਅਤੇ ਪ੍ਰਸ਼ੰਸਕਾਂ ਵੱਲੋਂ ਜਸਪ੍ਰੀਤ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ABP Sanjha

ਇਸ ਤੇ ਕ੍ਰਿਕਟ ਜਗਤ ਦੇ ਸਿਤਾਰਿਆਂ ਅਤੇ ਪ੍ਰਸ਼ੰਸਕਾਂ ਵੱਲੋਂ ਜਸਪ੍ਰੀਤ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ABP Sanjha

ਕ੍ਰਿਕਟਰ ਬੁਮਰਾਹ ਅਤੇ ਸੰਜਨਾ ਨੇ ਆਪਣੇ ਬੇਟੇ ਦਾ ਨਾਂਅ ਰਿਵੀਲ ਕਰਦੇ ਹੋਏ ਤਸਵੀਰ ਸਾਂਝੀ ਕੀਤੀ ਹੈ।

ABP Sanjha

ਤਸਵੀਰ ਦੇ ਕੈਪਸ਼ਨ ਵਿੱਚ ਉਨ੍ਹਾਂ ਲਿਖਿਆ, 'ਸਾਡਾ ਛੋਟਾ ਜਿਹਾ ਪਰਿਵਾਰ ਥੋੜ੍ਹਾ ਵੱਡਾ ਹੋ ਗਿਆ ਹੈ। ਅਸੀਂ ਬਹੁਤ ਜ਼ਿਆਦਾ ਖੁਸ਼ ਹਾਂ, ਸਵੇਰੇ ਅਸੀਂ ਆਪਣੇ ਪਰਿਵਾਰ ਵਿੱਚ ਬੇਟੇ ਦਾ ਸਵਾਗਤ ਕੀਤਾ। ਅੰਗਦ ਜਸਪ੍ਰੀਤ ਬੁਮਰਾਹ। ਅਸੀਂ ਬਹੁਤ, ਬਹੁਤ ਖੁਸ਼ ਹਾਂ।

ABP Sanjha

ਦੱਸ ਦੇਈਏ ਕਿ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਵੀ ਜਸਪ੍ਰੀਤ ਬੁਮਰਾਹ ਨੂੰ ਇਸ ਲਈ ਵਧਾਈ ਦਿੱਤੀ ਹੈ। ਫਿਲਹਾਲ ਕ੍ਰਿਕਟਰ ਆਪਣੇ ਨਵਜੰਮੇ ਬੱਚੇ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ।

ABP Sanjha

ਕਾਬਿਲੇਗੌਰ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 2 ਸਤੰਬਰ ਨੂੰ ਮੈਚ ਖੇਡਿਆ ਗਿਆ ਸੀ, ਜੋ ਮੀਂਹ ਕਾਰਨ ਰੱਦ ਹੋ ਗਿਆ।

ABP Sanjha

ਭਾਰਤੀ ਪਾਰੀ ਤਾਂ ਪੂਰੀ ਹੋ ਗਈ ਪਰ ਇਸ ਤੋਂ ਬਾਅਦ ਮੀਂਹ ਕਾਰਨ ਪਾਕਿਸਤਾਨ ਦੀ ਪਾਰੀ 'ਚ ਇਕ ਓਵਰ ਵੀ ਨਹੀਂ ਸੁੱਟਿਆ ਜਾ ਸਕਿਆ।

ABP Sanjha

ਇਸ ਤਰ੍ਹਾਂ ਬੁਮਰਾਹ ਨੂੰ ਅਜੇ ਤੱਕ ਏਸ਼ੀਆ ਕੱਪ 'ਚ ਗੇਂਦਬਾਜ਼ੀ ਕਰਨ ਦਾ ਮੌਕਾ ਨਹੀਂ ਮਿਲਿਆ ਹੈ। ਹਾਲਾਂਕਿ ਉਸ ਮੈਚ ਵਿੱਚ ਟੀਮ ਇੰਡੀਆ ਦੀ ਪਰਫਾਰਮਸ ਤੋਂ ਪ੍ਰਸ਼ੰਸਕ ਕਾਫੀ ਨਿਰਾਸ਼ ਹੋਏ।