ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਦੇ ਦਿਨ ਯਾਨਿ 29 ਮਈ ਸਾਲ 2022 ਨੂੰ ਕਤਲ ਕਰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।



ਹਾਲਾਂਕਿ ਕਲਾਕਾਰ ਦੀਆਂ ਯਾਦਾਂ ਉਸਦੇ ਗੀਤਾਂ ਰਾਹੀਂ ਅੱਜ ਵੀ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ।



ਮੂਸੇਵਾਲਾ ਨੇ ਆਪਣੇ ਗਾਇਕੀ ਦੇ ਛੋਟੇ ਜਿਹੇ ਕਰੀਅਰ 'ਚ ਜੋ ਕਮਾਲ ਕੀਤਾ ਸੀ, ਉਹ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੁੰਦੀ।



ਅੱਜ ਯਾਨਿ 29 ਮਈ ਸਾਲ 2023 ਨੂੰ ਸਿੱਧੂ ਦੀ ਮੌਤ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ। ਇਸ ਮੌਕੇ 'ਤੇ ਮੂਸੇਵਾਲਾ ਦੀਆਂ ਬਹੁਤ ਸਾਰੀਆਂ ਪੁਰਾਣੀ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਹੋਈਆਂ ਹਨ।



ਦੱਸ ਦੇਈਏ ਕਿ ਫਿਲਮ ਇੰਡਸਟਰੀ ਦੇ ਕਈ ਸਿਤਾਰਿਆਂ ਵੱਲੋਂ ਅੱਜ ਦੇ ਦਿਨ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾ ਰਹੀ ਹੈ।



ਸਿੱਧੂ ਦੇ ਬਚਪਨ ਤੋਂ ਲੈ ਜਵਾਨੀ ਤੱਕ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਲਗਾਤਾਰ ਪੁੱਤਰ ਲਈ ਇਨਸਾਫ ਦੀ ਜੰਗ ਜਾਰੀ ਹੈ।



ਕਾਬਿਲੇਗੌਰ ਹੇੈ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।



ਹਾਲੇ ਤੱਕ ਪਰਿਵਾਰ ਇਨਸਾਫ ਲਈ ਸੰਘਰਸ਼ ਕਰ ਰਿਹਾ ਹੈ। ਸਿੱਧੂ ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਦੇ ਕਤਲ ਦੇ ਮੁੱਖ ਦੋਸ਼ੀ ਦੇ ਗ੍ਰਿਫਤਾਰ ਹੋਣ ਦੀ ਉਡੀਕ ਕਰ ਰਹੇ ਹਨ।



ਜਾਣਕਾਰੀ ਲਈ ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣੇ ਹਨ।



ਇਸ ਤੋਂ ਇਲਾਵਾ ਚਮਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ।