ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ।

ਉਨ੍ਹਾਂ ਦੀ ਕਾਰ ਦੀ ਸੋਨੀਪਤ ਨੇੜੇ ਟੱਕਰ ਹੋ ਗਈ ਹੈ।

ਪਿਛਲੇ ਸਾਲ ਕਿਸਾਨ ਅੰਦੋਲਨ ਵਿੱਚ ਟਰੈਕਟਰ ਪਰੇਡ ਦੌਰਾਨ ਸੀ।

ਕੁਝ ਲੋਕਾਂ ਨੇ ਲਾਲ ਕਿਲੇ 'ਤੇ ਇੱਕ ਧਾਰਮਿਕ ਝੰਡਾ ਵੀ ਲਹਿਰਾ ਦਿੱਤਾ ਸੀ।

ਦੀਪ ਸਿੱਧੂ 'ਤੇ ਅੰਦੋਲਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਲੱਗੇ ਸਨ।

ਗਣਤੰਤਰ ਦਿਵਸ 'ਤੇ ਹੋਈ ਹਿੰਸਾ 'ਚ 500 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ।

ਬਾਅਦ 'ਚ ਕਿਸਾਨ ਜਥੇਬੰਦੀਆਂ ਨੇ ਦੀਪ ਸਿੱਧੂ ਤੋਂ ਦੂਰੀ ਬਣਾ ਲਈ ਸੀ।

ਦੀਪ ਸਿੱਧੂ ਨੇ ਕਿਸਾਨ ਆਗੂਆਂ ਦੇ ਫੈਸਲਿਆਂ 'ਤੇ ਵੀ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਸਨ ।

ਦੀਪ ਸਿੱਧੂ ਨੇ ਸੰਬੂ ਬਾਰਡਰ 'ਤੇ ਆਪਣਾ ਵੱਖਰਾ ਮੋਰਚਾ ਵੀ ਲਗਾਇਆ ਸੀ।