ਇਲਾਇਚੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਇਲਾਇਚੀ ਦੀ ਵਰਤੋਂ ਖਾਣੇ ਦਾ ਸਵਾਦ ਵਧਾਉਣ ਲਈ ਵੀ ਕੀਤੀ ਜਾਂਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਗੁਣਾਂ ਨਾਲ ਭਰਪੂਰ ਇਲਾਇਚੀ ਦਾ ਜ਼ਿਆਦਾ ਸੇਵਨ ਕਰਨ ਨਾਲ ਕੁਝ ਲੋਕਾਂ ਨੂੰ ਇਸ ਦੇ ਨੁਕਸਾਨ ਵੀ ਹੋ ਸਕਦੇ ਹਨ। ਗੁਣ ਇਲਾਇਚੀ ਗੁਣਾਂ ਨਾਲ ਭਰਪੂਰ ਹੁੰਦੀ ਹੈ, ਇਸ ਵਿੱਚ ਸੋਡੀਅਮ, ਪ੍ਰੋਟੀਨ, ਆਇਰਨ ਅਤੇ ਪੋਟਾਸ਼ੀਅਮ ਪਾਇਆ ਜਾਂਦਾ ਹੈ। ਨੁਕਸਾਨ ਜੇਕਰ ਤੁਸੀਂ ਇਲਾਇਚੀ ਦੇ ਸ਼ੌਕੀਨ ਹੋ ਅਤੇ ਇਸ ਦਾ ਜ਼ਿਆਦਾ ਸੇਵਨ ਕਰਦੇ ਹੋ ਤਾਂ ਇਹ ਤੁਹਾਡੇ ਲਈ ਇਹ ਨੁਕਸਾਨਦੇਹ ਹੋ ਸਕਦੀ ਹੈ। ਪੱਥਰੀ ਇਸ ਨਾਲ ਪੱਥਰੀ ਦੀ ਸਮੱਸਿਆ ਦਾ ਖਤਰਾ ਵਧ ਜਾਂਦਾ ਹੈ, ਕਿਉਂਕਿ ਇਸ ਦੇ ਬੀਜ ਕਈ ਵਾਰ ਆਸਾਨੀ ਨਾਲ ਹਜ਼ਮ ਨਹੀਂ ਹੁੰਦੇ। ਉਲਟੀਆਂ ਜ਼ਿਆਦਾ ਸੇਵਨ ਨਾਲ ਉਲਟੀਆਂ ਲਗ ਸਕਦੀਆਂ ਨੇ ਜੇਕਰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ ਤਾਂ ਇਸ ਦੇ ਸੇਵਨ ਤੋਂ ਪਰਹੇਜ਼ ਕਰੋ। ਐਲਰਜੀ ਐਲਰਜੀ ਦੀ ਸਮੱਸਿਆ ਹੈ ਤਾਂ ਇਸ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ, ਜ਼ਿਆਦਾ ਸੇਵਨ ਨਾਲ ਐਲਰਜੀ ਵਧਣ ਦਾ ਖਤਰਾ ਰਹਿੰਦਾ ਹੈ। ਚਮੜੀ ਜ਼ਿਆਦਾ ਸੇਵਨ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਵਧ ਸਕਦੀਆਂ ਨੇ ਤੇ ਸੋਜ ਵੀ ਆ ਸਕਦੀ ਹੈ।