Diljit Dosanjh Album Ghost: ਕੋਚੈਲਾ ਗੁਰੂ ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਜਗਤ ਦੇ ਨਾਲ-ਨਾਲ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕਰ ਚੁੱਕਿਆ ਹੈ। ਇਨ੍ਹੀਂ ਦਿਨੀਂ ਗਾਇਕ ਆਪਣੀ ਐਲਬਮ ਘੋਸਟ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੀ ਐਲਬਮ ਘੋਸਟ ਰਿਲੀਜ਼ ਹੋਣ ਲਈ ਤਿਆਰ ਹੈ। ਪੰਜਾਬੀ ਗਾਇਕ ਸਤੰਬਰ ਮਹੀਨੇ ਕਦੋਂ ਵੀ ਇਸ ਨੂੰ ਰਿਲੀਜ਼ ਕਰ ਸਕਦਾ ਹੈ। ਦਿਲਜੀਤ ਦੋਸਾਂਝ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਨਵੀਂਆਂ ਤਸਵੀਰਾਂ ਦੇ ਨਾਲ ਘੋਸਟ ਸਤੰਬਰ ਲਿਖ ਕੇ ਸ਼ੇਅਰ ਕਰਦਾ ਹੈ, ਜੋ ਕਿ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੀ ਵਧਾ ਦਿੰਦਾ ਹੈ। ਇਸ ਵਿਚਾਲੇ ਦਿਲਜੀਤ ਦੋਸਾਂਝ ਵੱਲੋਂ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦਿਲਜੀਤ ਆਪਣੇ ਮਸਤੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਵਿੱਚ ਕੈਮਿਲੋ ਵੀ ਮਸਤੀ ਕਰਦੇ ਦਿਖਾਈ ਦਿੱਤੇ ਸੀ। ਇਹ ਪਲਪੀਤਾ ਗੀਤ ਦਾ ਵੀਡੀਓ ਸ਼ੂਟ ਦੱਸਿਆ ਜਾ ਰਿਹਾ ਹੈ। ਦਿਲਜੀਤ ਦੋਸਾਂਝ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ 'ਤੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਹੁਣ ਦਿਲਜੀਤ ਗਲੋਬਲ ਸਟਾਰ ਬਣ ਕੇ ਉਭਰੇ ਹਨ। ਵਰਕਫਰੰਟ ਦੀ ਗੱਲ ਕਰਿਏ ਤਾਂ ਐਲਬਮ ਘੋਸਟ ਦੇ ਨਾਲ-ਨਾਲ ਦਿਲਜੀਤ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਵੀ ਸੁਰਖੀਆਂ ਵਿੱਚ ਹਨ। ਦਿਲਜੀਤ ਨੂੰ ਆਖਰੀ ਵਾਰ ਫਿਲਮ ਜੋੜੀ ਵਿੱਚ ਵੇਖਿਆ ਗਿਆ ਸੀ। ਦੱਸ ਦੇਈਏ ਕਿ ਫਿਲਮ ਜੋੜੀ ਵਿੱਚ ਦਿਲਜੀਤ ਦੋਸਾਂਝ ਅਦਾਕਾਰਾ ਅਤੇ ਗਾਇਕਾ ਨਿਮਰਤ ਖਹਿਰਾ ਨਾਲ ਰੋਮਾਂਸ ਕਰਦੇ ਨਜ਼ਰ ਆਏ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਨੇ ਖੂਬ ਪਸੰਦ ਕੀਤਾ। ਇਸ ਤੋਂ ਇਲਾਵਾ ਦਿਲਜੀਤ ਕੈਲੀਫੋਰਨੀਆ ਮਿਊਜ਼ਿਕ ਫੈਸਟੀਵਲ 'ਚ ਕੋਚੈਲਾ 'ਚ ਪਰਫਾਰਮ ਕਰਦੇ ਨਜ਼ਰ ਆਏ ਸੀ। ਉਨ੍ਹਾਂ ਦੀ ਪਰਫਾਰਮੈਂਸ ਨੂੰ ਦੁਨੀਆ ਭਰ 'ਚ ਜ਼ਬਰਦਸਤ ਹੁੰਗਾਰਾ ਫਿਲਹਾਲ ਦਿਲਜੀਤ ਆਪਣੀ ਕੌਲੈਬ ਅਤੇ ਐਲਬਮ ਘੋਸਟ ਨਾਲ ਕੀ ਕਮਾਲ ਦਿਖਾਉਂਦੇ ਹਨ, ਇਹ ਵੇਖਣਾ ਬੇਹੱਦ ਮਜ਼ੇਦਾਰ ਰਹੇਗਾ।