Diljit Dosanjh Movie Punjab 95 Premiere at International Toronto Film Festival: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਨਾਂਅ ਵੱਡੀ ਉਪਲੱਬਧੀ ਲੱਗੀ ਹੈ। ਦਰਅਸਲ, ਕਲਾਕਾਰ ਦੀ ਫਿਲਮ 'ਪੰਜਾਬ 95' ਇੰਟਰਨੈਸ਼ਨਲ ਟੋਰਾਂਟੋ ਫਿਲਮ ਫੈਸਟੀਵਲ 'ਚ ਦਿਖਾਈ ਜਾਵੇਗੀ। ਇਹ ਉਪਲੱਬਧੀ ਹਾਸਿਲ ਕਰਨ ਵਾਲੀ ਪਹਿਲੀ ਪੰਜਾਬੀ ਫਿਲਮ ਬਣ ਜਾਵੇਗੀ। ਦੱਸ ਦੇਈਏ ਕਿ ਇਸਦੀ ਜਾਣਕਾਰੀ ਕਲਾਕਾਰ ਵੱਲੋਂ ਇੱਕ ਪੋਸਟ ਸਾਂਝੀ ਕਰ ਦਿੱਤੀ ਗਈ ਹੈ। ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਫਿਲਮ ਪੰਜਾਬ 95 ਦਾ ਪੋਸਟਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ! 🙏ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ📌 ਵਿਖੇ ਵਰਲਡ ਪ੍ਰੀਮੀਅਰ, ਪੰਜਾਬ '95 ਦੀ ਪਹਿਲੀ ਝਲਕ ਪੇਸ਼ ਕਰਦੇ ਹੋਏ, ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਜੀ ਦੇ ਜੀਵਨ 'ਤੇ ਆਧਾਰਿਤ ਇੱਕ ਪ੍ਰਭਾਵਸ਼ਾਲੀ ਕਹਾਣੀ 🙏🏽... ਜਾਣਕਾਰੀ ਲਈ ਦੱਸ ਦੇਈਏ ਕਿ ਇਹ ਫਿਲਮ ਪੰਜਾਬ ਦੇ ਬਗਾਵਤ ਦੇ ਦੌਰ ਦੌਰਾਨ ਇੱਕ ਉੱਘੇ ਸਿੱਖ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਜਿਸ ਨੂੰ ਲੈ ਖੂਬ ਚਰਚਾ ਹੋ ਰਹੀ ਹੈ। ਇਸ ਫਿਲਮ ਵਿੱਚ ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਵੀ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ। ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਦੀ ਫ਼ਿਲਮ 'ਚਮਕੀਲਾ' ਵੀ ਜਲਦ ਹੀ ਰਿਲੀਜ਼ ਹੋਵੇਗੀ। ਇਸ ਫ਼ਿਲਮ 'ਚ ਪਰਿਣੀਤੀ ਚੋਪੜਾ ਵੀ ਮੁੱਖ ਭੂਮਿਕਾ 'ਚ ਹੈ। ਇਹ ਫ਼ਿਲਮ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਦੱਸ ਦੇਈਏ ਕਿ ਇਹ ਫਿਲਮ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਦੀ ਬਜਾਏ ਨੈਟਫਲਿਕਸ ਉੱਪਰ ਰਿਲੀਜ਼ ਕੀਤੀ ਜਾਵੇਗੀ।