ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਲਾਈਮਲਾਈਟ `ਚ ਬਣੇ ਹੋਏ ਹਨ।
ਉਨ੍ਹਾਂ ਦੀ ਫ਼ਿਲਮ `ਜੋਗੀ` ਨੂੰ ਦੁਨੀਆ ਭਰ `ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਦਿਲਜੀਤ ਦੋਸਾਂਝ ਇੰਨੀਂ ਦਿਨੀਂ ਜੋਗੀ ਫ਼ਿਲਮ ਦੀ ਸਫ਼ਲਤਾ ਨੂੰ ਸੈਲੀਬ੍ਰੇਟ ਕਰਦੇ ਨਜ਼ਰ ਆ ਰਹੇ ਹਨ।
ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਦੀ ਫ਼ਿਲਮ ਜੋਗੀ ਪੂਰੀ ਦੁਨੀਆ `ਚ ਟਰੈਂਡਿੰਗ `ਚ ਚੱਲ ਰਹੀ ਹੈ। ਸਿੰਗਰ ਨੇ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਦਿਤੀ ਹੈ।
ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ। ਤਸਵੀਰ ਸ਼ੇਅਰ ਕਰਦਿਆਂ ਦਿਲਜੀਤ ਨੇ ਲਿਖਿਆ, ਜੋਗੀ ਪੂਰੀ ਦੁਨੀਆ `ਚ ਦਿਲ ਜਿੱਤ ਰਹੀ ਹੈ। ਪੂਰੀ ਦੁਨੀਆ `ਚ ਫ਼ਿਲਮ ਟਰੈਂਡ ਕਰ ਰਹੀ ਹੈ।
ਇਸ ਦੇ ਨਾਲ ਨਾਲ ਹਾਲ ਹੀ `ਚ ਦਿਲਜੀਤ ਦੀ ਅਗਲੀ ਪੰਜਾਬੀ ਫ਼ਿਲਮ `ਬਾਬੇ ਭੰਗੜਾ ਪਾਉਂਦੇ ਨੇ` ਦਾ ਟਰੇਲਰ ਰਿਲੀਜ਼ ਹੋਇਆ ਹੈ
ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਨਾਲ ਇਸ ਫ਼ਿਲਮ ਦਾ ਗੀਤ `ਕੋਕਾ` ਵੀ ਰਿਲੀਜ਼ ਹੋ ਗਿਆ ਹੈ
ਇਸ ਗੀਤ ਨੂੰ ਵੀ ਦਰਸ਼ਕ ਤੇ ਸਰੋਤੇ ਖੂਬ ਪਿਆਰ ਦੇ ਰਹੇ ਹਨ।
ਇਸ ਤੋਂ ਇਲਾਵਾ ਦਿਲਜੀਤ ਫ਼ਿਲਮ ਦੇ ਟਾਈਟਲ ਟਰੈਕ ਨੂੰ ਲੈਕੇ ਵੀ ਕੰਮ ਕਰ ਰਹੇ ਹਨ
ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇਸ ਦਾ ਵੀਡੀਓ ਵੀ ਸ਼ੇਅਰ ਕੀਤਾ ਸੀ।