ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ 'ਚ ਛਾਏ ਹੋਏ ਹਨ। ਉਨ੍ਹਾਂ ਦੀ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਉਨ੍ਹਾਂ ਦੀ ਪ੍ਰਸਿੱਧੀ ਪੂਰੀ ਦੁਨੀਆ 'ਚ ਹੋਰ ਜ਼ਿਆਦਾ ਵਧੀ ਹੈ।



ਇਸ ਦਰਮਿਆਨ ਦਿਲਜੀਤ ਦੋਸਾਂਝ ਨਿਮਰਤ ਖਹਿਰਾ ਨਾਲ ਨਜ਼ਰ ਆਏ। ਦੋਵਾਂ ਨੂੰ ਇੱਕ ਰੈਸਟੋਰੈਂਟ 'ਚ ਇਕੱਠੇ ਦੇਖਿਆ ਗਿਆ।



ਦਿਲਜੀਤ ਦੋਸਾਂਝ ਨੇ ਖੁਦ ਇਸ ਦੀਆਂ ਖੂਬਸੂਰਤ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।



ਦੱਸ ਦਈਏ ਕਿ ਦਿਲਜੀਤ ਤੇ ਨਿਮਰਤ ਦੋਵੇਂ ਇੰਨੀਂ ਦਿਨੀਂ ਸੁਰਖੀਆਂ 'ਚ ਬਣੇ ਹੋਏ ਹਨ। ਦੋਵੇਂ ਫਿਲਮ 'ਜੋੜੀ' ਵਿੱਚ ਇਕੱਠੇ ਨਜ਼ਰ ਆਉਣ ਵਾਲੇ ਹਨ।



ਦੱਸ ਦਈਏ ਕਿ ਇਹ ਫਿਲਮ 5 ਮਈ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ।



ਪ੍ਰਸ਼ੰਸਕ ਬੇਸਵਰੀ ਨਾਲ ਇਨ੍ਹਾਂ ਦੀ ਫਿਲਮ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।



ਦੱਸ ਦੇਈਏ ਕਿ ਫਿਲਮ ਦੇ ਟ੍ਰੇਲਰ ਦੇ ਨਾਲ-ਨਾਲ ਰਿਲੀਜ਼ ਹੋਏ ਗੀਤਾਂ ਨੂੰ ਵੀ ਪ੍ਰਸ਼ੰਸ਼ਕ ਭਰਮਾ ਹੁੰਗਾਰਾ ਦੇ ਰਹੇ ਹਨ।



ਕਾਬਿਲੇਗ਼ੌਰ ਹੈ ਕਿ 'ਜੋੜੀ' ਫਿਲਮ ਦੀ ਕਹਾਣੀ 80 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ।



ਫਿਲਮ 'ਚ ਚਮਕੀਲੇ ਤੇ ਅਮਰਜੋਤ ਦੀ ਪ੍ਰੇਮ ਕਹਾਣੀ ਤੇ ਗਾਇਕੀ ਦੇ ਉਨ੍ਹਾਂ ਦੇ ਸਫਰ ਨੂੰ ਦਿਖਾਇਆ ਗਿਆ ਹੈ।



ਫਿਲਮ 'ਚ ਦਿਲਜੀਤ ਦੋਸਾਂਝ ਤੇ ਨਿਮਰਤ ਖਹਿਰਾ ਮੁੱਖ ਭੂਮਿਕਾਵਾਂ 'ਚ ਨਜ਼ਰ ਆਏ ਹਨ। ਨਿਮਰਤ ਹਮੇਸ਼ਾ ਵਾਂਗ ਫਿਲਮ 'ਚ ਖੂਬਸੂਰਤ ਨਜ਼ਰ ਆ ਰਹੀ ਹੈ।