Diljit Dosanjh Uncle master shingara singh dosanjh Death: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਸਕੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਇਸ ਦੁਨੀਆ ਤੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਗਏ ਹਨ। ਉਨ੍ਹਾਂ ਦੇ ਦਿਹਾਂਤ ਉੱਪਰ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵੱਲੋਂ ਸੋਗ ਜਤਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦਿਲਜੀਤ ਦੇ ਚਾਚਾ ਸ਼ਿੰਗਾਰਾ ਸਿੰਘ ਦੁਸਾਂਝ ਦਾ ਦੇਹਾਂਤ ਬੀਤੇ ਦਿਨੀਂ ਹੋਇਆ। ਉਨ੍ਹਾਂ ਨੇ ਜਲੰਧਰ ਦੇ ਗੁਰਾਇਆ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਸ਼ਿੰਗਾਰਾ ਸਿੰਘ ਦੁਸਾਂਝ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ। ਸ਼ਿੰਗਾਰਾ ਸਿੰਘ ਦੁਸਾਂਝ ਦੇ ਅੰਤਿਮ ਦਰਸ਼ਨਾਂ ਲਈ ਪਿੰਡ ‘ਚ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ। ਦੱਸ ਦੇਈਏ ਕਿ ਇਸ ਦੌਰਾਨ ਕਈ ਕਿਸਾਨ ਆਗੂਆਂ ਨੇ ਸ਼ਿੰਗਾਰਾ ਸਿੰਘ ਦੁਸਾਂਝ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਕੀਤਾ ਗਿਆ। ਜਾਣੋ ਕੌਣ ਹਨ ਮਾਸਟਰ ਸ਼ਿੰਗਾਰਾ ਸਿੰਘ ? ਕਾਬਿਲੇਗੌਰ ਹੈ ਕਿ ਸ਼ਿੰਗਾਰਾ ਸਿੰਘ ਦੁਸਾਂਝ ਜਲੰਧਰ ਜ਼ਿਲ੍ਹਾ ਕਮੇਟੀ ਆਰ.ਐਮ.ਪੀ.ਆਈ ਦੇ ਮੈਂਬਰ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸਨ। ਸ਼ਿੰਗਾਰਾ ਸਿੰਘ ਦੁਸਾਂਝ ਨੇ ਦਿੱਲੀ ਕਿਸਾਨ ਮੋਰਚਾ ਸਣੇ ਕਈ ਕਿਸਾਨਾਂ ਦੇ ਧਰਨੇ ਅਤੇ ਜਮਹੂਰੀ ਸੰਘਰਸ਼ਾਂ ਵਿੱਚ ਸਨਮਾਨਯੋਗ ਭੂਮਿਕਾ ਨਿਭਾਈ। ਕਿਸਾਨ ਅੰਦੋਲਨ 'ਚ ਯੋਗਦਾਨ ਪਾਉਣ ਦੇ ਨਾਲ ਸ਼ਿੰਗਾਰਾ ਸਿੰਘ ਦੁਸਾਂਝ ਨੇ ਅਧਿਆਪਕ ਵਜੋਂ ਕੰਮ ਕਰਦਿਆਂ ਟਰੇਡ ਯੂਨੀਅਨ ਅਤੇ ਮੁਲਾਜ਼ਮ ਲਹਿਰਾਂ ਵਿੱਚ ਵੀ ਮਿਸਾਲੀ ਯੋਗਦਾਨ ਪਾਇਆ।