Sonam Bajwa New Instagram Post: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਆਪਣੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਪੰਜਾਬੀ ਇੰਡਸਟਰੀ ਵਿੱਚ ਆਪਣਾ ਜਲਵਾ ਦਿਖਾਉਣ ਵਾਲੀ ਅਦਾਕਾਰਾ ਨੇ ਬਾਲੀਵੁੱਡ ਵਿੱਚ ਸਿਤਾਰਿਆਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ। ਸੋਨਮ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੀਆਂ ਤਸਵੀਰਾਂ ਅਤੇ ਵੀਡੀਓ ਅਕਸਰ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਿਚਾਲੇ ਅਦਾਕਾਰਾ ਵੱਲੋਂ ਕੁਝ ਸਾਦਗੀ ਭਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਵਿਚਾਲੇ ਉਸ ਦੀਆਂ ਇਨ੍ਹਾਂ ਤਸਵੀਰਾਂ ਨੇ ਹਰ ਕਿਸੇ ਨੂੰ ਦੀਵਾਨਾ ਬਣਾ ਦਿੱਤਾ ਹੈ। ਇਨ੍ਹਾਂ ਤਸਵੀਰਾਂ ਉੱਪਰ ਪੰਜਾਬੀਆਂ ਦੇ ਨਾਲ-ਨਾਲ ਬਾਲੀਵੁੱਡ ਸਿਤਾਰਿਆਂ ਵੱਲੋਂ ਵੀ ਕਮੈਂਟ ਕੀਤਾ ਗਿਆ ਹੈ। ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਬਾਲੀਵੁੱਡ ਅਦਾਕਾਰਾ ਦਿਸ਼ਾ ਪਟਾਨੀ ਨੇ ਕਮੈਂਟ ਕਰਦੇ ਹੋਏ ਲਿਖਿਆ, ਸੋਹਣੀ ਕੁੜੀ... ਅਦਾਕਾਰਾ ਸੋਨਮ ਦੀਆਂ ਤਸਵੀਰਾਂ ਨੇ ਇੰਟਰਨੈੱਟ 'ਤੇ ਖਲਬਲੀ ਮਚਾ ਦਿੱਤੀ ਹੈ। ਉਸਦਾ ਸਾਦਗੀ ਭਰਿਆ ਅੰਦਾਜ਼ ਹਰ ਕਿਸੇ ਨੂੰ ਬੇਹੱਦ ਪਸੰਦ ਆ ਰਿਹਾ ਹੈ। ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਸੋਨਮ ਬਾਜਵਾ ਵੀਵੋ ਇੰਡੀਆ ਦੀ ਬਰਾਂਡ ਅੰਬੈਸਡਰ ਬਣੀ। ਇਸ ਦੇ ਨਾਲ ਉਹ ਐਮੀ ਵਿਰਕ ਨਾਲ ਫਿਲਮ 'ਕੁੜੀ ਹਰਿਆਣੇ ਵੱਲ ਦੀ' ਵਿੱਚ ਵਿਖਾਈ ਦਏਗੀ। ਦੱਸ ਦਈਏ ਕਿ 'ਕੁੜੀ ਹਰਿਆਣੇ ਵੱਲ ਦੀ' 19 ਜੁਲਾਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।