ਸਰੀਰ ਨੂੰ ਸਿਹਤਮੰਦ ਰੱਖਣ ਲਈ ਪੋਸ਼ਕ ਤੱਤਾਂ ਦੀ ਭਰਪੂਰ ਮਾਤਰਾ ਵਿਚ ਲੋੜ ਹੁੰਦੀ ਹੈ ਅਤੇ ਪੌਸ਼ਟਿਕ ਤੱਤਾਂ ਦੀ ਲੋੜ ਨੂੰ ਪੂਰਾ ਕਰਨ ਲਈ ਸਿਹਤਮੰਦ ਖੁਰਾਕ ਦੀ ਲੋੜ ਹੁੰਦੀ ਹੈ, ਜਿਸ ਵਿਚ ਦੁੱਧ ਵੀ ਸ਼ਾਮਲ ਹੁੰਦਾ ਹੈ। ਜ਼ਿਆਦਾਤਰ ਲੋਕ ਰਾਤ ਨੂੰ ਦੁੱਧ ਪੀਣਾ ਪਸੰਦ ਕਰਦੇ ਹਨ। ਜਦਕਿ ਕੁਝ ਅਜਿਹੇ ਵੀ ਹਨ ਜੋ ਨਾਸ਼ਤੇ 'ਚ ਦੁੱਧ ਪੀਂਦੇ ਹਨ। ਦੁੱਧ ਵਿੱਚ ਕੈਲਸ਼ੀਅਮ, ਪ੍ਰੋਟੀਨ, ਵਿਟਾਮਿਨ ਏ, ਬੀ6, ਡੀ, ਮੈਗਨੀਸ਼ੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਪਰ ਤੁਹਾਨੂੰ ਕੁਝ ਖਾਸ ਭੋਜਨਾਂ ਦੇ ਨਾਲ ਇਸ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ, ਜਿਨ੍ਹਾਂ ਦੇ ਨਾਲ ਤੁਹਾਨੂੰ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ। ਆਯੁਰਵੇਦ ਦੇ ਅਨੁਸਾਰ ਦਹੀਂ ਦਾ ਸੇਵਨ ਕਦੇ ਵੀ ਦੁੱਧ ਦੇ ਨਾਲ ਨਹੀਂ ਕਰਨਾ ਚਾਹੀਦਾ ਅਤੇ ਨਾ ਹੀ ਦੁੱਧ ਪੀਣ ਤੋਂ ਬਾਅਦ ਦਹੀਂ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਹ ਸਿਹਤ ਲਈ ਹਾਨੀਕਾਰਕ ਸਾਬਤ ਹੋ ਸਕਦਾ ਹੈ। ਇਸ ਕਾਰਨ ਤੁਹਾਨੂੰ ਪੇਟ ਦੀਆਂ ਸਮੱਸਿਆਵਾਂ ਅਤੇ ਪੇਟ ਖਰਾਬ ਹੋ ਸਕਦਾ ਹੈ। ਦੁੱਧ ਦੇ ਨਾਲ ਖੱਟੇ ਫਲਾਂ ਦੇ ਸੇਵਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਜੇਕਰ ਤੁਸੀਂ ਦੁੱਧ ਅਤੇ ਖੱਟੇ ਫਲਾਂ ਦਾ ਇਕੱਠੇ ਸੇਵਨ ਕਰਦੇ ਹੋ ਤਾਂ ਇਸ ਨਾਲ ਪੇਟ ਦਰਦ ਅਤੇ ਉਲਟੀ ਹੋ ਸਕਦੀ ਹੈ। ਖੱਟੇ ਫਲ ਖਾਣ ਤੋਂ ਦੋ ਘੰਟੇ ਬਾਅਦ ਹੀ ਦੁੱਧ ਪੀਓ। ਬਹੁਤ ਸਾਰੇ ਲੋਕ ਮਿਠਾਸ ਲਈ ਦੁੱਧ 'ਚ ਗੁੜ ਮਿਲਾਉਂਦੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਗੁੜ ਕਈ ਤਰੀਕਿਆਂ ਨਾਲ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਆਯੁਰਵੇਦ ਵਿੱਚ ਦੁੱਧ ਅਤੇ ਗੁੜ ਦਾ ਇਕੱਠੇ ਸੇਵਨ ਕਰਨਾ ਹਾਨੀਕਾਰਕ ਮੰਨਿਆ ਗਿਆ ਹੈ। ਇਸ ਨਾਲ ਤੁਹਾਡਾ ਪੇਟ ਬੁਰੀ ਤਰ੍ਹਾਂ ਖਰਾਬ ਹੋ ਸਕਦਾ ਹੈ। ਮੱਛੀ ਸਿਹਤ ਲਈ ਬਹੁਤ ਫਾਇਦੇਮੰਦ ਮੰਨੀ ਜਾਂਦੀ ਹੈ। ਹਾਲਾਂਕਿ, ਤੁਹਾਨੂੰ ਹਮੇਸ਼ਾ ਦੁੱਧ ਦੇ ਨਾਲ ਇਸ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ। ਇਸ ਕਾਰਨ ਤੁਹਾਨੂੰ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ ਜਿਵੇਂ ਪੇਟ ਦਰਦ ਅਤੇ ਫੂਡ ਪੋਇਜ਼ਨਿੰਗ ਆਦਿ। ਇੰਨਾ ਹੀ ਨਹੀਂ ਤੁਹਾਨੂੰ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਸੀਂ ਅਕਸਰ ਦੁੱਧ ਦੇ ਨਾਲ ਮਸਾਲੇਦਾਰ ਭੋਜਨ ਦਾ ਸੇਵਨ ਕਰਦੇ ਹੋ, ਤਾਂ ਹੁਣ ਤੋਂ ਅਜਿਹਾ ਨਾ ਕਰੋ। ਕਿਉਂਕਿ ਇਸ ਨਾਲ ਬਦਹਜ਼ਮੀ ਦੇ ਨਾਲ-ਨਾਲ ਐਸਿਡ ਰਿਫਲਕਸ ਦਾ ਵੀ ਖਤਰਾ ਹੋ ਸਕਦਾ ਹੈ।