ਸਰਦੀਆਂ ਦੇ ਵਿੱਚ ਸਭ ਨੂੰ ਮੂੰਗਫਲੀ ਖਾਣਾ ਬਹੁਤ ਹੀ ਪਸੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਨੂੰ ਬਹੁਤ ਸਾਰੇ ਫਾਇਦੇ ਮਿਲਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ?



ਸਰਦੀਆਂ ਦੇ ਵਿੱਚ ਲੋਕਾਂ ਨੂੰ ਮੂੰਗਫਲੀ ਖਾਣਾ ਬਹੁਤ ਹੀ ਜ਼ਿਆਦਾ ਪਸੰਦ ਹੁੰਦਾ ਹੈ। ਆਮ ਦਿਨਾਂ ਦੇ ਮੁਕਾਬਲੇ ਸਰਦੀਆਂ ਵਿੱਚ ਲੋਕ ਬਹੁਤ ਜ਼ਿਆਦਾ ਮੂੰਗਫਲੀ ਖਾਂਦੇ ਹਨ। ਮੂੰਗਫਲੀ ਵਿੱਚ ਪੋਸ਼ਕ ਤੱਤ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ।



ਪਰ ਕੀ ਤੁਸੀਂ ਜਾਣਦੇ ਹੋ ਕਿ ਕਿਹੜੇ ਲੋਕਾਂ ਨੂੰ ਮੂੰਗਫਲੀ ਬਿਲਕੁਲ ਨਹੀਂ ਖਾਣੀ ਚਾਹੀਦੀ? ਜੇਕਰ ਇਹ ਸਿਹਤ ਲਈ ਚੰਗੀ ਹੈ ਤਾਂ ਇਹ ਕੁੱਝ ਲੋਕਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।



ਗਠੀਏ ਦੇ ਰੋਗੀ ਨੂੰ ਮੂੰਗਫਲੀ ਨਹੀਂ ਖਾਣੀ ਚਾਹੀਦੀ। ਕਿਉਂਕਿ ਗਠੀਆ ਦੇ ਰੋਗੀਆਂ ਨੂੰ ਅਕਸਰ ਜੋੜਾਂ ਵਿੱਚ ਦਰਦ ਰਹਿੰਦਾ ਹੈ, ਜੇਕਰ ਉਹ ਮੂੰਗਫਲੀ ਖਾਂਦੇ ਹਨ ਤਾਂ ਇਹ ਸਮੱਸਿਆ ਗੰਭੀਰ ਹੋ ਸਕਦੀ ਹੈ।



ਜੋ ਲੋਕ ਮੋਟਾਪੇ ਤੋਂ ਪੀੜਤ ਹਨ ਯਾਨੀ ਜਿਨ੍ਹਾਂ ਦਾ ਭਾਰ ਬਹੁਤ ਵਧ ਗਿਆ ਹੈ। ਉਨ੍ਹਾਂ ਨੂੰ ਮੂੰਗਫਲੀ ਖਾਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ।



ਮੂੰਗਫਲੀ 'ਚ ਕਾਫੀ ਕੈਲੋਰੀ ਹੁੰਦੀ ਹੈ। ਜਿਸ ਕਾਰਨ ਭਾਰ ਵਧ ਸਕਦਾ ਹੈ। ਅਜਿਹੇ ਲੋਕਾਂ ਨੂੰ ਮੂੰਗਫਲੀ ਖਾਣ ਤੋਂ ਬਚਣਾ ਚਾਹੀਦਾ ਹੈ।



ਜਿਨ੍ਹਾਂ ਲੋਕਾਂ ਨੂੰ ਪੇਟ ਫੁੱਲਣਾ, ਪੇਟ ਦਰਦ ਵਰਗੀਆਂ ਪੇਟ ਦੀਆਂ ਸਮੱਸਿਆਵਾਂ ਹਨ, ਉਨ੍ਹਾਂ ਨੂੰ ਮੂੰਗਫਲੀ ਖਾਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਮੂੰਗਫਲੀ ਇਸ ਬਿਮਾਰੀ ਨੂੰ ਹੋਰ ਵੀ ਵਧਾ ਸਕਦੀ ਹੈ।



ਕੁਝ ਲੋਕਾਂ ਨੂੰ ਮੂੰਗਫਲੀ ਖਾਣ ਤੋਂ ਬਾਅਦ ਐਲਰਜੀ ਵੀ ਹੋਣ ਲੱਗਦੀ ਹੈ। ਅਜਿਹੇ 'ਚ ਜਦੋਂ ਵੀ ਤੁਸੀਂ ਮੂੰਗਫਲੀ ਨੂੰ ਆਪਣੀ ਡਾਈਟ ਦਾ ਹਿੱਸਾ ਬਣਾਉਂਦੇ ਹੋ ਤਾਂ ਮਾਹਿਰਾਂ ਦੀ ਸਲਾਹ ਜ਼ਰੂਰ ਲਓ।



ਮੂੰਗਫਲੀ ਵਿੱਚ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਵਿੱਚ ਸੋਡੀਅਮ ਵੀ ਭਰਪੂਰ ਮਾਤਰਾ ਵਿੱਚ ਹੁੰਦਾ ਹੈ।



ਜੇਕਰ ਤੁਸੀਂ ਬਹੁਤ ਜ਼ਿਆਦਾ ਮੂੰਗਫਲੀ ਖਾਂਦੇ ਹੋ ਤਾਂ ਸਰੀਰ 'ਚ ਸੋਡੀਅਮ ਦੀ ਮਾਤਰਾ ਵਧ ਜਾਂਦੀ ਹੈ ਅਤੇ ਬੀਪੀ ਵੀ ਹਾਈ ਹੋ ਸਕਦਾ ਹੈ।