ਲਾਲ ਮਿਰਚ ਸਾਡੀ ਰਸੋਈ ਦਾ ਅਹਿਮ ਹਿੱਸਾ ਹੁੰਦੀ ਹੈ। ਇਸ ਤੋਂ ਬਿਨਾਂ ਕਈ ਪਕਵਾਨਾਂ ਦਾ ਸਵਾਦ ਹੀ ਨਹੀਂ ਆਉਂਦਾ। ਅਸੀਂ ਇਸ ਨੂੰ ਦਾਲਾਂ ਤੋਂ ਲੈ ਕੇ ਸਬਜ਼ੀਆਂ ਤੱਕ ਹਰ ਚੀਜ਼ 'ਚ ਸ਼ਾਮਲ ਕਰਦੇ ਹਾਂ। ਲਾਲ ਮਿਰਚ ਨੂੰ ਵਿਟਾਮਿਨ ਤੇ ਖਣਿਜਾਂ ਦਾ ਭਰਪੂਰ ਸਰੋਤ ਮੰਨਿਆ ਜਾਂਦਾ ਹੈ, ਪਰ ਇਸ ਨੂੰ ਸੀਮਤ ਮਾਤਰਾ ਵਿੱਚ ਹੀ ਖਾਣਾ ਚਾਹੀਦਾ ਹੈ। ਖਾਸ ਕਰਕੇ ਲਾਲ ਮਿਰਚ ਦਾ ਪਾਊਡਰ ਸਿਹਤ ਲਈ ਥੋੜ੍ਹਾ ਖਤਰਨਾਕ ਹੁੰਦਾ ਹੈ। ਲਾਲ ਮਿਰਚ 'ਚ ਕੈਪਸੈਸੀਨ ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਪੇਟ 'ਚ ਜਲਣ ਤੇ ਅੰਤੜੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਨਾਲ ਬਦਹਜ਼ਮੀ, ਗੈਸ ਤੇ ਪੇਟ ਦਰਦ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਲਾਲ ਮਿਰਚ ਦਾ ਸੇਵਨ ਕਰਨ ਨਾਲ ਮੂੰਹ, ਅੱਖਾਂ ਤੇ ਸਰੀਰ ਦੇ ਅੰਦਰੂਨੀ ਹਿੱਸਿਆਂ ਵਿੱਚ ਜਲਨ ਹੋ ਸਕਦੀ ਹੈ। ਇਸ ਦੇ ਨਾਲ ਹੀ ਅੱਖਾਂ ਦੀਆਂ ਸਮੱਸਿਆਵਾਂ ਦਾ ਖਤਰਾ ਵੱਧ ਸਕਦਾ ਹੈ। ਲਾਲ ਮਿਰਚ ਦਾ ਜ਼ਿਆਦਾ ਸੇਵਨ ਕਰਨ ਨਾਲ ਪੇਟ ਦੇ ਅਲਸਰ ਦਾ ਖਤਰਾ ਵੱਧ ਜਾਂਦਾ ਹੈ ਕਿਉਂਕਿ ਲਾਲ ਮਿਰਚ ਦਾ ਪਾਊਡਰ ਸਾਡੀਆਂ ਅੰਤੜੀਆਂ 'ਚ ਚਿਪਕਣ ਲੱਗਦਾ ਹੈ। ਲਾਲ ਮਿਰਚ ਦੇ ਜ਼ਿਆਦਾ ਸੇਵਨ ਨਾਲ ਭਾਰ ਵਧਣ ਦਾ ਖਤਰਾ ਹੋ ਸਕਦਾ ਹੈ, ਕਿਉਂਕਿ ਇਸ ਨਾਲ ਖਾਣ ਦੀ ਇੱਛਾ ਵਧ ਸਕਦੀ ਹੈ। ਜ਼ਿਆਦਾ ਖਾਣ ਨਾਲ ਭਰ ਵਧ ਸਕਦਾ ਹੈ। ਜ਼ਿਆਦਾ ਮਾਤਰਾ ਵਿੱਚ ਲਾਲ ਮਿਰਚ ਦਾ ਸੇਵਨ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰ ਸਕਦਾ ਹੈ ਤੇ ਤਣਾਅ ਨੂੰ ਕਈ ਗੁਣਾ ਵਧਾ ਸਕਦਾ ਹੈ। ਲਾਲ ਮਿਰਚ ਦੀ ਤਾਸੀਰ ਗਰਮ ਹੁੰਦੀ ਹੈ। ਇਸ ਲਈ ਕਈ ਵਾਰ ਇਸ ਦਾ ਸਿਹਤ 'ਤੇ ਮਾੜਾ ਪ੍ਰਭਾਵ ਪੈਂਦਾ ਹੈ। ਲਾਲ ਮਿਰਚਾਂ ਦਾ ਜ਼ਿਆਦਾ ਸੇਵਨ ਕਰਨ ਨਾਲ ਕਈ ਲੋਕਾਂ ਨੂੰ ਐਲਰਜੀ ਹੋ ਸਕਦੀ ਹੈ। ਲਾਲ ਮਿਰਚ ਦੇ ਸੇਵਨ ਨਾਲ ਗਲੇ ਦੀ ਜਲਣ ਵਧ ਸਕਦੀ ਹੈ ਤੇ ਖਾਂਸੀ ਤੇ ਜ਼ੁਕਾਮ ਦੀ ਸਮੱਸਿਆ ਹੋ ਸਕਦੀ ਹੈ।