ਗਰਮੀ ਦਾ ਮੌਸਮ ਆਉਂਦੇ ਹੀ ਲੀਚੀ ਬਾਰੇ ਚਰਚਾ ਸ਼ੁਰੂ ਹੋ ਜਾਂਦੀ ਹੈ।ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਕੋਈ ਇਸਨੂੰ ਖਾਣਾ ਪਸੰਦ ਕਰਦਾ ਹੈ।



ਲੀਚੀ ਦਾ ਫਲ ਸੁਆਦ ਹੋਣ ਦੇ ਨਾਲ ਇਹ ਸਿਹਤ ਲਈ ਵੀ ਬਹੁਤ ਹੀ ਫਾਇਦੇਮੰਦ ਹੁੰਦਾ ਹੈ।



ਇਸ 'ਚ ਕਾਰਬੋਹਾਈਡ੍ਰੇਟ, ਵਿਟਾਮਿਨ ਸੀ, ਵਿਟਾਮਿਨ ਏ ਅਤੇ ਬੀ ਕਾਂਪਲੈਕਸ ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ,ਫਾਸਫੋਰਸ, ਆਇਰਨ ਅਤੇ ਮਿਨਰਲਸ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਸਿਹਤਮੰਦ ਰੱਖਣ ਦਾ ਕੰਮ ਕਰਦੇ ਹਨ।



ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਦਾ ਜ਼ਿਆਦਾ ਸੇਵਨ ਕਰਨ ਨਾਲ ਤੁਹਾਨੂੰ ਕਈ ਸਮੱਸਿਆਵਾਂ ਹੋ ਸਕਦੀਆਂ ਨੇ।



ਹਾਲਾਂਕਿ ਲੀਚੀ 'ਚ ਕਈ ਜ਼ਰੂਰੀ ਪੋਸ਼ਕ ਤੱਤ ਹੁੰਦੇ ਹਨ ਪਰ ਇਨ੍ਹਾਂ ਦਾ ਜ਼ਿਆਦਾ ਸੇਵਨ ਕਰਨਾ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ।



ਜ਼ਿਆਦਾ ਮਾਤਰਾ 'ਚ ਲੀਚੀ ਖਾਣ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧ ਸਕਦਾ ਹੈ। ਅਜਿਹਾ ਇਸ ਲਈ ਕਿਉਂਕਿ ਇਸ 'ਚ ਸ਼ੂਗਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਭਾਰ ਵਧਾਉਣ ਦਾ ਕੰਮ ਕਰਦੀ ਹੈ।



ਬਹੁਤ ਜ਼ਿਆਦਾ ਲੀਚੀ ਖਾਣ ਨਾਲ ਵੀ ਤੁਹਾਨੂੰ ਫੂਡ ਪੋਇਜ਼ਨਿੰਗ ਹੋ ਸਕਦੀ ਹੈ। ਇਸ ਕਾਰਨ ਪੇਟ ਦਰਦ ਅਤੇ ਦਸਤ ਹੋ ਸਕਦੇ ਹਨ। ਇਸ ਤੋਂ ਬਚਣ ਲਈ ਘੱਟ ਤੋਂ ਘੱਟ ਲੀਚੀ ਦਾ ਸੇਵਨ ਕਰੋ।



ਕੁਝ ਲੋਕਾਂ ਨੂੰ ਲੀਚੀ ਖਾਣ ਤੋਂ ਬਾਅਦ ਐਲਰਜੀ ਦੀ ਸਮੱਸਿਆ ਹੁੰਦੀ ਹੈ ਪਰ ਫਿਰ ਵੀ ਉਹ ਇਸ ਦਾ ਸੇਵਨ ਕਰਦੇ ਦੇਖੇ ਜਾਂਦੇ ਹਨ।



ਤੁਹਾਨੂੰ ਦੱਸ ਦੇਈਏ ਕਿ ਜੇਕਰ ਤੁਹਾਨੂੰ ਕਿਸੇ ਫਲ ਤੋਂ ਐਲਰਜੀ ਹੈ ਤਾਂ ਉਸ ਨੂੰ ਖਾਣ ਤੋਂ ਪਰਹੇਜ਼ ਕਰਨਾ ਬਿਹਤਰ ਹੈ। ਕਿਉਂਕਿ ਇਸ ਨਾਲ ਤੁਹਾਡੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ।



ਜਿਨ੍ਹਾਂ ਲੋਕਾਂ ਨੂੰ ਲੋਅ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਨੂੰ ਵੀ ਲੀਚੀ ਦੇ ਸੇਵਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਹ ਬਲੱਡ ਪ੍ਰੈਸ਼ਰ ਦੀ ਸਮੱਸਿਆ ਨੂੰ ਹੋਰ ਵਧਾ ਸਕਦਾ ਹੈ।