Punjab News: ਪੰਜਾਬ ਦੇ ਸਕੂਲ-ਕਾਲਜ ਅਤੇ ਸਰਕਾਰੀ ਕਰਮਚਾਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅਪ੍ਰੈਲ ਵਿੱਚ ਸਕੂਲਾਂ ਅਤੇ ਕਾਲਜਾਂ ਵਿੱਚ ਬਹੁਤ ਸਾਰੀਆਂ ਛੁੱਟੀਆਂ ਹੁੰਦੀਆਂ ਹਨ।



ਸੋਮਵਾਰ ਯਾਨੀ 14 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 14 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।



ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਨੂੰ ਸਮਰਪਿਤ ਹੈ। ਇਹ ਅੰਬੇਡਕਰ ਦੇ ਜਨਮ ਦਿਵਸ ਦੇ ਮੌਕੇ 'ਤੇ ਕੀਤਾ ਗਿਆ ਹੈ।



ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ 14 ਅਪ੍ਰੈਲ ਨੂੰ ਬੰਦ ਰਹਿਣਗੇ।



ਇਸ ਵਿਚਾਲੇ 14 ਅਪ੍ਰੈਲ ਸੋਮਵਾਰ ਤੋਂ ਪਹਿਲਾਂ 13 ਅਪ੍ਰੈਲ ਨੂੰ ਐਤਵਾਰ ਆ ਰਿਹਾ ਹੈ। ਐਤਵਾਰ ਨੂੰ ਯਾਨੀ ਅੱਜ ਵਿਸਾਖੀ ਦਾ ਤਿਉਹਾਰ ਵੀ ਹੈ। ਇਸ ਤਰ੍ਹਾਂ ਦੋ ਲਗਾਤਾਰ ਛੁੱਟੀਆਂ ਇਕੱਠੀਆਂ ਆ ਰਹੀਆਂ ਹਨ।



ਜ਼ਿਕਰਯੋਗ ਹੈ ਕਿ 14 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਜਨਤਕ ਛੁੱਟੀ ਘੋਸ਼ਿਤ ਕੀਤਾ ਗਿਆ ਹੈ।



ਇਸਦੀ ਕਾਪੀ ਪੰਜਾਬ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਭੇਜ ਦਿੱਤੀ ਗਈ ਹੈ।