ਸ਼ੀਤ ਲਹਿਰ ਅਤੇ ਕੜਾਕੇ ਦੀ ਠੰਡ ਦੇ ਚੱਲਦੇ ਚੰਡੀਗੜ੍ਹ ‘ਚ ਸਕੂਲਾਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਹੈ।

ਇੱਥੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਗਵਰਨਮੈਂਟ ਐਡਡ ਅਤੇ ਮਾਨਤਾ ਪ੍ਰਾਪਤ ਸਕੂਲ ਹੁਣ 17 ਜਨਵਰੀ ਤੱਕ ਬੰਦ ਰਹਿਣਗੇ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ, ਪਰ ਪ੍ਰਸ਼ਾਸਨ ਨੇ ਛੁੱਟੀਆਂ ਵਧਾਉਣ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ।

ਚੰਡੀਗੜ੍ਹ ਪ੍ਰਸ਼ਾਸਨ ਦੇ ਮੁਤਾਬਿਕ ਇਹ ਫੈਸਲਾ ਠੰਡ ਅਤੇ ਘਟਦੇ ਤਾਪਮਾਨ ਨੂੰ ਦੇਖ ਕੇ ਲਿਆ ਗਿਆ ਹੈ।

ਇਹ ਫ਼ੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।

ਸਿੱਖਿਆ ਵਿਭਾਗ ਵਲੋਂ ਜਾਰੀ ਨਵੇਂ ਹੁਕਮਾਂ ਮੁਤਾਬਕ ਪਹਿਲੀ ਤੋਂ ਅੱਠਵੀਂ ਅਤੇ ਨੌਵੀਂ ਅਤੇ ਗਿਆਰਵੀਂ ਤੋਂ ਇਲਾਵਾ ਬੋਰਡ ਤੋਂ ਬਾਹਰ ਦੀਆਂ ਕਲਾਸਾਂ ਫਿਲਹਾਲ ਸਰੀਰਕ ਤੌਰ 'ਤੇ ਨਹੀਂ ਚਲਾਈਆਂ ਜਾਣਗੀਆਂ। ਇਨ੍ਹਾਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ।

ਹਾਲਾਂਕਿ ਸਕੂਲ ਸਵੇਰੇ 9 ਵਜੇ ਦੁਬਾਰੇ ਖੁੱਲ੍ਹਣਗੇ ਅਤੇ ਅਧਿਆਪਕ ਆਨਲਾਈਨ ਕਲਾਸਾਂ ਚਲਾ ਸਕਣਗੇ।

ਇਸ ਤੋਂ ਇਲਾਵਾ 10ਵੀਂ ਅਤੇ 12ਵੀਂ ਦੀਆਂ ਜਮਾਤਾਂ ਲਈ ਸਕੂਲ ਦੁਬਾਰਾ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਵੇਰੇ 9.30 ਵਜੇ ਤੋਂ ਪਹਿਲਾਂ ਨਹੀਂ ਅਤੇ 3.30 ਵਜੇ ਸਕੂਲਾਂ 'ਚ ਛੁੱਟੀ ਹੋਵੇਗੀ।

ਹੁਣ ਪੰਜਾਬ ਬੋਰਡ ਨਾਲ ਸੰਬੰਧੀ ਵਿਦਿਆਰਥੀ ਛੁੱਟੀਆਂ ਦੇ ਵਾਧੇ ਦੀ ਉਡੀਕ ਕਰ ਰਹੇ ਹਨ।

ਪੰਜਾਬ ਵਿੱਚ ਵੀ 13 ਜਨਵਰੀ ਤੱਕ ਸਕੂਲ ਬੰਦ ਹਨ। ਹਾਲਾਂਕਿ ਛੁੱਟੀਆਂ ਵਧਾਉਣ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ।

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਠੰਡ ਨੂੰ ਦੇਖਦੇ ਹੋਏ ਮੁੜ ਤੋਂ ਛੁੱਟੀਆਂ ਦੇ ਵਿੱਚ ਵਾਧਾ ਕਰ ਸਕਦੀ ਹੈ।