ਛੁੱਟੀਆਂ ਦੇ ਲਿਹਾਜ਼ ਨਾਲ ਪੰਜਾਬ ਵਾਸੀਆਂ ਲਈ ਇਹ ਹਫ਼ਤਾ ਕਾਫੀ ਖ਼ਾਸ ਹੈ ਕਿਉਂਕਿ ਇਨ੍ਹਾਂ ਦਿਨਾਂ ਦੌਰਾਨ ਲਗਾਤਾਰ 3 ਛੁੱਟੀਆਂ ਆ ਰਹੀਆਂ ਹਨ। ਜੇਕਰ ਤੁਸੀਂ ਫੈਮਿਲੀ ਨਾਲ ਕੀਤੇ ਘੁੰਮਣ ਬਾਰੇ ਸੋਚ ਰਹੇ ਹੋ ਤਾਂ ਇਹ ਇੱਕ ਚੰਗਾ ਮੌਕਾ ਹੈ।

ਪੰਜਾਬ ਵਿਚ ਬੱਚਿਆਂ ਸਮੇਤ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ ਲੱਗਣ ਵਾਲੀਆਂ ਹਨ।



14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

14 ਅਪ੍ਰੈਲ ਨੂੰ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਸਰਕਾਰੀ ਛੁੱਟੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਦੀ ਜਯੰਤੀ ਨੂੰ ਲੈ ਕੇ ਕੀਤੀ ਗਈ ਹੈ।



ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। 14 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨ ਬੰਦ ਰਹਿਣਗੇ।

14 ਅਪ੍ਰੈਲ ਦਿਨ ਸੋਮਵਾਰ ਤੋਂ ਪਹਿਲਾਂ ਐਤਵਾਰ ਅਤੇ ਸ਼ਨੀਵਾਰ ਆ ਰਹੇ ਹਨ।

ਐਤਵਾਰ ਨੂੰ ਵਿਸਾਖੀ ਦਾ ਤਿਉਹਾਰ ਵੀ ਹੈ, ਜਿਸ ਦੇ ਸਬੰਧ ਵਿਚ ਵੀ ਪੰਜਾਬ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।

ਇਸ ਦੇ ਨਾਲ ਹੀ ਸ਼ਨੀਵਾਰ ਨੂੰ ਸਰਕਾਰੀ ਮੁਲਾਜ਼ਮਾਂ ਦੀ ਛੁੱਟੀ ਰਹੇਗੀ।



ਵੀਕੈਂਡ ਹੋਣ ਕਰਕੇ ਬੱਚਿਆਂ ਦੀਆਂ ਮੌਜਾਂ ਵੀ ਲੱਗ ਜਾਣਗੀਆਂ।

ਵੀਕੈਂਡ ਹੋਣ ਕਰਕੇ ਬੱਚਿਆਂ ਦੀਆਂ ਮੌਜਾਂ ਵੀ ਲੱਗ ਜਾਣਗੀਆਂ।